
ਭੁਲੱਥ (ਕਪੂਰਥਲਾ), 16 ਫਰਵਰੀ- ਇੱਥੋਂ ਨਜ਼ਦੀਕੀ ਪਿੰਡ ਸੁਰਖਾਂ ਦਾ ਨੌਜਵਾਨ ਮਨਦੀਪ ਸਿੰਘ ਚੰਗੇ ਭਵਿੱਖ ਦੀ ਆਸ ਲਗਾਉਂਦਾ ਹੋਇਆ 50 ਲੱਖ ਰੁਪਏ ਲਗਾ ਕੇ ਅਮਰੀਕਾ ਵਲੋਂ ਡਿਪੋਰਟ ਕੀਤੇ ਜਾਣ ‘ਤੇ ਖਾਲੀ ਹੱਥ ਆਪਣੇ ਘਰ ਪਰਤ ਆਇਆ। ਇਸ ਮੌਕੇ ਮਨਦੀਪ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਸ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਗਿਆ। ਉਸ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਹੀ ਪੈਸੇ ਵਿਆਜ ‘ਤੇ ਫੜੇ ਸਨ। ਮਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ।



