Punjab

ਵਕੀਲ ਕਤਲ ਮਾਮਲੇ ਦੇ ਮੁਲਜ਼ਮਾਂ ਨੇ ਗੈਂਗਸਟਰ ਹੈਪੀ ਜੱਟ ਦੇ ਖੋਲ੍ਹੇ ਕਈ ਭੇਤ

ਤਿੰਨਾਂ ਨੂੰ ਅੱਜ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਅੰਮ੍ਰਿਤਸਰ, 4 ਅਗਸਤ : ਵਕੀਲ ਲਖਵਿੰਦਰ ਸਿੰਘ ਦੇ ਕਤਲ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੇ ਪੁਲਿਸ ਨੂੰ ਲੁੜੀਂਦੇ ਖਤਰਨਾਕ ਗੈਂਗਸਟਰ ਹੈਪੀ ਉਰਫ਼ ਜੱਟ ਬਾਰੇ ਕਈ ਭੇਦ ਖੋਲ੍ਹੇ ਹਨ। ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਜਬਰੀ ਵਸੂਲੀ ਤੋਂ ਲੈ ਕੇ ਕਤਲ ਤੇ ਕਤਲ ਦੀ ਕੋਸ਼ਿਸ਼ ਤੱਕ ਦੇ ਅੱਧਾ ਦਰਜਨ ਤੋਂ ਵੱਧ ਮਾਮਲਿਆਂ ਦਾ ਖ਼ੁਲਾਸਾ ਕੀਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਰੁੱਝੀ ਹੋਈ ਹੈ। ਤਿੰਨਾਂ ਮੁਲਜ਼ਮਾਂ ਨੂੰ ਸੋਮਵਾਰ ਦੁਪਹਿਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਡੀਐੱਸਪੀ ਮਨਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਵਕੀਲ ਲਖਵਿੰਦਰ ਸਿੰਘ ਦੇ ਕਤਲ ’ਚ ਲੁੜੀਂਦੇ ਮੁੱਖ ਮਾਸਟਰਮਾਈਂਡ ਅਭੀ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਵਕੀਲ ਨੂੰ ਗੋਲ਼ੀ ਮਾਰਨ ਤੋਂ ਬਾਅਦ ਅਭੀ 21 ਜੁਲਾਈ ਨੂੰ ਪੰਜਾਬ ਛੱਡ ਕੇ ਹਿਮਾਚਲ ਦੀਆਂ ਵਾਦੀਆਂ ’ਚ ਲੁਕ ਗਿਆ ਸੀ। ਉਦੋਂ ਤੋਂ ਮੁਲਜ਼ਮ ਦਾ ਮੋਬਾਈਲ ਵੀ ਬੰਦ ਹੈ। ਪੁਲਿਸ ਨੇ ਅਭੀ ਦੇ ਘਰ ਵੀ ਛਾਪਾ ਮਾਰਿਆ ਹੈ। ਹਿਰਾਸਤ ’ਚ ਲੈਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਘਟਨਾ ਤੋਂ ਬਾਅਦ ਮੁਲਜ਼ਮ ਦਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਤਕਨੀਕੀ ਜਾਂਚ ਕਰ ਕੇ ਦੋਸ਼ੀ ਨੂੰ ਲੱਭਣ ਤੇ ਗ੍ਰਿਫ਼ਤਾਰ ਕਰਨ ’ਚ ਲੱਗੀ ਹੋਈ ਹੈ।

Related Articles

Leave a Reply

Your email address will not be published. Required fields are marked *

Back to top button