Punjab
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਡਿਊਲ ਐਚ, ਐਚ-1 ਅਤੇ ਐਕਸ ਦਵਾਈਆਂ ਵੇਚਣ ਵਾਲੀ ਫਾਰਮੇਸੀ/ਕੈਮਿਸਟ ਦੀ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਵਾਉਣ ਦੀ ਹੁਕਮ ਜਾਰੀ

ਬਾਲ ਕਿਸ਼ਨ
ਫਿਰੋਜ਼ਪੁਰ. 7 ਮਈ- ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 152 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਡਿਊਨ ਐਚ, ਐਚ-1 ਅਤੇ ਐਕਸ (H,H-1 and X) ਦਵਾਈਆਂ ਵੇਚਣ ਵਾਲੀ ਫਾਰਮੇਸੀ/ਕੈਮਿਸਟ ਦੀ ਦੁਕਾਨਾਂ ਤੇ ਸੀਸੀਟੀਵੀ ਕੈਮਰੇ ਲਗਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨੈਸ਼ਨਲ ਪ੍ਰੋਟੇਕਸ਼ਨ ਆਫ ਚਾਈਲਡ ਰਾਈਟਸ ਵੱਲੋਂ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਤਿਆਰ ਜੁਆਇੰਟ ਐਕਸ਼ਨ ਪਲਾਨ ਤਹਿਤ ਬੱਚਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਦਰੁਵਰਤੋਂ ਦੀ ਰੋਕਥਾਮ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਅਗਲੇ ਇੱਕ ਮਹੀਨੇ ਲਈ ਜਾਰੀ ਰਹੇਗਾ।



