Punjab

ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅਧਿਕਾਰੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਅਧਿਕਾਰੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

ਫ਼ਿਰੋਜ਼ਪੁਰ, 3 ਮਾਰਚ-  (ਜਸਵਿੰਦਰ ਸਿੰਘ ਸੰਧੂ)– ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਵੱਲੋਂਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਆਦੀਆਂ ਦੀ ਡੋਜ ਹੌਲੀਹੌਲੀ ਘਟਾਕੇ ਉਨ੍ਹਾਂ ਨੂੰ ਟੀਕਿਆਂ ਤੋਂ ਗੋਲੀਆਂ ’ਤੇ ਲਿਆ ਕੇ ਅਤੇ ਬਾਅਦ ਵਿੱਚ ਨਸ਼ਾ ਮੁਕਤ ਕਰਨ ਸਮੇਤ ਓਟ ਸੈਂਟਰਾਂ ’ਤੇ ਨਸ਼ਾ ਮੁਕਤੀ ਕੇਂਦਰਾਂ ਜਰੀਏ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਪੜ੍ਹਾਈ ਦੇ ਆਧਾਰ ਅਤੇ ਹੁਨਰਮੰਦ ਬਣਾ ਕੇ ਰੁਜ਼ਗਾਰ ਦੇਣ ਲਈ ਉਪਰਾਲੇ ਕਰਨ ਦੀ ਹਦਾਇਤ ਕੀਤੀਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਆਦੀਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜਿਸ ਰਾਹ ’ਤੇ ਉਹ ਚੱਲ ਰਹੇ ਹਨ, ਉਹ ਜੇਲ੍ਹਾਂ ਜਾਂ ਮੌਤ ਦਾ ਰਾਹ ਹੈ ਪਰ ਉਨ੍ਹਾਂ ਦੀ ਮੱਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ, ਇਸ ਲਈ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡਕੇ ਜ਼ਿੰਦਗੀ ਦਾ ਰਸਤਾ ਅਪਨਾਉਣਉਨ੍ਹਾਂ ਇਸ ਲਈ ਆਮ ਲੋਕਾਂ, ਕੌਂਸਲਰਾਂ, ਪੰਚਾਂਸਰਪੰਚਾਂ ਤੇ ਹੋਰ ਪ੍ਰਤੀਨਿਧਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਉਨ੍ਹਾਂ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਵੱਖ ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਮੀਟਿੰਗ ਵਿੱਚ ਐੱਸਡੀਐੱਮ ਫ਼ਿਰੋਜ਼ਪੁਰ ਦਿਵਿਆ ਪੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਡੀਡੀਐੱਫ ਅਦਿਤੀ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮੇਜ ਰਾਮ, ਜ਼ਿਲ੍ਹਾ ਪਲੇਸਮੈਂਟ ਅਫਸਰ ਗੁਰਜੰਟ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button