ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– 26 ਜਨਵਰੀ 2025 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ: ਨਿਧੀ ਕੁਮਦ ਬੰਬਾਹ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਡਾ: ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਸਿੰਘ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ–ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।ਇਸ ਮੌਕੇ ਐੱਸ.ਡੀ.ਐਮ ਫ਼ਿਰੋਜ਼ਪੁਰ ਦਿਵਿਆ ਪੀ, ਡੀਆਰਓ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਡਿਪਟੀ ਡੀਈਓ ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਸੁਸਾਇਟੀ ਅਸ਼ੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।