
ਬੁਢਲਾਡਾ, 18 ਜੂਨ : ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਵੱਡੀ ਪਹਿਲ ਕਦਮੀ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਸਥਾਨਕ ਇੰਦਰਾ ਕਾਂਗਰਸ ਭਵਨ ਵਿਖੇ ਨਵ ਨਿਯੁਕਤ ਨਵ ਨਿਯੁਕਤ ਕੋਆਰਡੀਨੇਟਰ ਬੀਰਇੰਦਰ ਧਾਲੀਵਾਲ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜੜੋਂ ਮਜ਼ਬੂਤ ਕਰਨ ਦੇ ਉਪਰਾਲੇ ਨਾਲ ਵਰਕਰਾਂ ਤੋਂ ਸੁਝਾਅ ਮੰਗੇ ਗਏ। ਇਸ ਮੌਕੇ ਹਲਕੇ ਦੇ ਟਕਸਾਲੀ ਕਾਂਗਰਸੀ ਵਰਕਰਾਂ ਵੱਲੋਂ ਨਵੇਂ ਆਏ ਕੋਆਰਡੀਨੇਟਰ ਬੀਰਇੰਦਰ ਧਾਲੀਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਉਮੀਦਵਾਰ ਹਲਕੇ ਵਿੱਚ ਦਿੱਤਾ ਜਾਵੇਗਾ। ਉਸ ਦੀ ਤਨੋ ਮਨੋ ਧਨੋ ਮਦਦ ਕਰਕੇ ਹਲਕੀ ਅੰਦਰ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਬੀਰਇੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕੇ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਹਾਈਕਮਾਂਡ ਤੱਕ ਪਹੁੰਚਾ ਕੇ ਵਿਧਾਨ ਸਭਾ ਚੋਣਾਂ ’ਚ ਜਿੱਤ ਦੇ ਝੰਡੇ ਬੁਲੰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਪਿੰਡ ਪੱਧਰ ਤੇ ਬੂਥ ਅਤੇ ਬਲਾਕ ਕਮੇਟੀਆਂ ਬਣਾ ਕੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਡਾ. ਰਣਵੀਰ ਕੌਰ ਮੀਆਂ ਨੇ ਕਿਹਾ ਕਿ ਹਲਕੇ ਤੋਂ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਦੇ ਸਹਿਯੋਗ ਨਾਲ ਹੀ ਉਹ ਹਰ ਪਿੰਡ ਪਿੰਡ ਮੁਹੱਲਿਆਂ ਵਿੱਚ ਜਾ ਕੇ ਨਿਰਾਸ਼ ਹੋ ਚੁੱਕੇ ਪਾਰਟੀ ਵਰਕਰਾਂ ਨੂੰ ਨਾਲ ਜੋੜ ਰਹੇ ਹਨ ਤਾਂ ਜੋ 2027 ਦੀਆਂ ਚੋਣਾਂ ਵਿੱਚ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਲਈ ਮਿਹਨਤ ਜਾਰੀ ਰੱਖਣਗੇ। ਇਸ ਮੌਕੇ ਕੁਲਵੰਤ ਰਾਏ ਸਿੰਗਲਾ ਬਰੇਟਾ, ਬਲਜੀਤ ਸ਼ਰਮਾਂ ਖੀਵਾ ਖੁਰਦ, ਤਰਜੀਤ ਸਿੰਘ ਚਹਿਲ, ਜਗਤਾਰ ਸਿੰਘ ਗੁੜ੍ਹੱਦੀ, ਨੰਬਰਦਾਰ ਬਲਵਿੰਦਰ ਸਿੰਘ ਸੈਦੇਵਾਲਾ, ਸੁਨੀਲ ਕੁਮਾਰ ਬੋਹਾ, ਗੁਰਜੀਤ ਸਿੰਘ ਮੱਲ ਸਿੰਘ ਵਾਲਾ, ਦਰਸ਼ਨ ਸਿੰਘ ਗੁਰਨੇ ਖੁਰਦ, ਜੁਗਰਾਜ ਕਾਲਾ ਬਰੇਟਾ, ਯਾਦਵਿੰਦਰ ਸਿੰਘ ਬੋੜਾਵਾਲ, ਸੁਖਚੈਨ ਸਿੰਘ ਬੋੜਾਵਾਲ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ ਮੌਜੂਦ ਸਨ।



