Punjab

‘‘ਵਾਰ ਅਗੇਨਸਟ ਡਰੱਗਜ਼’’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਣ

ਫ਼ਿਰੋਜ਼ਪੁਰ,17 ਮਾਰਚ (ਬਾਲ ਕਿਸ਼ਨ)- ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਾ ਹਾਜੀ ਵਿਖੇ ਸਕੂਲ ਪੱਧਰ ’ਤੇ ਗਤੀਵਿਧੀਆਂ ਕਾਰਵਾਈਆਂ ਗਈਆਂ। ਸਕੂਲ ਮੁਖੀ ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਪ੍ਰਣ, ਸਲੋਗਨ, ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ। ਇਸ ਮੌਕੇ ਬੋਲਦਿਆਂ ਸਕੂਲ ਮੁੱਖੀ ਜਗਦੀਪ ਸਿੰਘ ਨੇ ਦੱਸਿਆ ਕਿ ਇਹ ਪ੍ਰਣ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰ ਰੋਜ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਰਵਾਇਆ ਜਾਵੇਗਾ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ । ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ ਵੱਖ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ।

Related Articles

Leave a Reply

Your email address will not be published. Required fields are marked *

Back to top button