
ਫ਼ਿਰੋਜ਼ਪੁਰ, 26 ਮਾਰਚ (ਬਾਲ ਕਿਸ਼ਨ)– ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਵਾਲਮੀਕਿ ਸਮਾਜ ਪ੍ਰਬੰਧਕ ਬੋਰਡ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਰਵਾਏ ਜਾਣ ਵਾਲੇ ਮਹਾਂ ਸੰਮੇਲਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਹ ਜਾਣਕਾਰੀ ਸੰਤ ਜਸਪਾਲ ਨਾਥ ਜੀ ਮਹਾਰਾਜ ਨੇ ਦਿੰਦਿਆਂ ਦੱਸਿਆ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ 5 ਅਪ੍ਰੈਲ 2026 ਦਿਨ ਐਤਵਾਰ ਨੂੰ ਡੇਰਾ ਮਾਤਾ ਭੀਲਣੀ ਫ਼ਿਰੋਜ਼ਪੁਰ ਛਾਉਣੀ ਵਿਖੇ ਇਕ ਮਹਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼ ਭਰ ਤੋਂ ਸੰਤ–ਮਹਾਂਪੁਰਸ਼, ਬੁੱਧੀਜੀਵੀ, ਸਮਾਜ ਸੇਵੀ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚਣਗੀਆਂ। ਉਨ੍ਹਾਂ ਦੱਸਿਆ ਕਿ ਮਹਾਂ ਸੰਮੇਲਨ ’ਚ ਵਾਲਮੀਕਿ/ਮਜ੍ਹਬੀ ਸਿੱਖ ਕੌਮ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ, ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਪੱਖੋਂ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਕੌਮ ਦੀ ਭਲਾਈ ਤੇ ਤਰੱਕੀ ਲਈ ਅਹਿਮ ਫ਼ੈਸਲੇ ਲਏ ਜਾਣਗੇ।

ਜਾਣਕਾਰੀ ਦਿੰਦੇ ਹੋਏ ਵਾਲਮੀਕਿ ਸਮਾਜ ਪ੍ਰਬੰਧਕ ਬੋਰਡ ਕਮੇਟੀ ਦੇ ਆਗੂ। ਤਸਵੀਰ: ਬਾਲ ਕਿਸ਼ਨ



