Punjab

ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 2 ਨਾਮਜ਼ਦ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)– ਮੰਡੀ ਗੁਰੂਹਰਸਹਾਏ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ 118 (1), 115 (2), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੰਗੀਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਕੁਟੀ ਰੋਡ ਨੇੜੇ ਡੇਰਾ ਬਾਬਾ ਭੁੰਮਣ ਸ਼ਾਹ ਗੁਰੂਹਰਸਹਾਏ ਨੇ ਦੱਸਿਆ ਕਿ ਦੋਸ਼ੀਅਨ ਭਜਨ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਵਸੀਅਨ ਕੁਟੀ ਰੋਡ ਨੇੜੇ ਡੇਰਾ ਬਾਬਾ ਭੁੰਮਣ ਸ਼ਾਹ ਗੁਰੂਹਰਸਹਾਏ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਉਕਤ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button