
ਫ਼ਿਰੋਜ਼ਪੁਰ, 13 ਮਾਰਚ (ਬਾਲ ਕਿਸ਼ਨ)– ਗੁਰੂਹਰਸਹਾਏ ਦੀ ਬਸਤੀ ਬੋਹੜੀਆਂ ਵਿਖੇ ਇਕ ਵਿਅਕਤੀ ਦੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ 4 ਬਾਏ ਨੇਮ ਵਿਅਕਤੀਆਂ ਅਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ 118 (1), 115 (2), 351 (3), 3 (5) ਬੀ.ਏ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਜੀਤ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਬਸਤੀ ਬੋਹੜੀਆਂ ਤਹਿਸੀਲ ਗੁਰੂਹਰਸਹਾਏ ਨੇ ਦੱਸਿਆ ਕਿ ਉਹ ਬਸਤੀ ਰੇਹੜੀਆਂ ਵਿਖੇ ਗੋਲ ਗੱਪਿਆਂ ਦੀ ਰੇਹੜੀ ਲਗਾਉਂਦਾ ਹੈ। ਮਿਤੀ 22 ਫਰਵਰੀ 2025 ਨੂੰ ਸ਼ਾਮ ਸਮੇਂ ਆਪਣੀ ਰੇਹੜੀ ਤੇ ਮੌਜ਼ੂਦ ਸੀ ਤਾਂ ਦੋਸ਼ੀਅਨ ਨਾਨਕ ਸਿੰਘ ਪੁੱਤਰ ਗੁਰਨਾਮ ਸਿੰਘ, ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਗੁਰਨਾਮ ਸਿੰਘ ਪੁੱਤਰ ਮਹਿੰਦਰ ਸਿੰਘ, ਬੱਗੂ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਅਨ ਬਸਤੀ ਬੋਹੜੀਆਂ ਅਤੇ 4-5 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ। ਵਜ਼ਾ ਰੰਜ਼ਿਸ਼ ਇਹ ਹੈ ਕਿ ਮਿਤੀ 19 ਫਰਵਰੀ 2025 ਨੂੰ ਉਹ ਆਪਣੇ ਬੱਚਿਆਂ ਨੂੰ ਪਿੰਡ ਪਿੰਡੀ ਤੋਂ ਲੈਣ ਗਿਆ ਸੀ ਤੇ ਦੋਸ਼ੀ ਕੁਲਦੀਪ ਸਿੰਘ ਨੇ ਜਾਣ ਬੁੱਝ ਕੇ ਉਸ ਵਿਚ 2-3 ਮਾਰ ਮੋਟਰਸਾਈਕਲ ਮਾਰਨ ਦੀ ਕੋਸ਼ਿਸ਼ ਕੀਤੀ। ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ–ਇੰਸਪੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



