
ਫ਼ਿਰੋਜ਼ਪੁਰ, 23 ਮਾਰਚ (ਬਾਲ ਕਿਸ਼ਨ)– ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਪਤੀ ਖਿਲਾਫ 498-ਏ, 406, 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨੰਬਰ 494012 ਰਾਹੀਂ ਸਿਮਰਨ ਚਾਨਣਾ ਪੁੱਤਰੀ ਸਤਪਾਲ ਚਾਨਣਾ ਵਾਸੀ ਮਕਾਨ ਨੰਬਰ 127 ਫੇਸ 1 ਗੋਲਡਨ ਇਨਕਲੇਵ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਵਿਆਹ ਦੀਪਮ ਖੁਰਾਣਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਕਮਾਨ ਨੰਬਰ 6833/2 ਗਲੀ ਨੰਬਰ 2 ਮੋਹਰ ਸਿੰਘ ਇਨਕਲੇਵ ਨੇੜੇ ਸੀਐੱਮਸੀ ਲੁਧਿਆਣਾ ਨਾਲ 6 ਸਾਲ ਪਹਿਲਾਂ ਹੋਇਆ ਸੀ। ਵਿਆਹ ਸਮੇਂ ਉਸ ਦੇ ਮਾਤਾ ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਇਤਸਰੀ ਧਨ ਵਜੋਂ ਦਿੱਤਾ ਸੀ, ਪਰ ਦੋਸ਼ੀ ਇਸ ਤੋਂ ਖੁਸ਼ ਨਹੀਂ ਸੀ। ਦੋਸ਼ੀ ਜੋ ਉਸ ਨੂੰ ਘੱਟ ਦਾਜ ਦਹੇਜ ਲਿਆਉਣ ਕਰਕੇ ਤੰਗ ਪ੍ਰੇਸ਼ਾਨ ਕਰਨ ਲੱਗਾ ਤੇ ਹੋਰ ਦਾਜ ਦੀ ਮੰਗ ਕਰਦਾ ਸੀ ਤੇ ਉਸ ਵੱਲੋਂ ਇਨਕਾਰ ਕਰਨ ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਜਾਂਚਕਰਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਿਆਹੁਤਾ ਸਿਮਰਨ ਚਾਨਣਾ ਦੇ ਪਤੀ ਦੀਪਮ ਖੁਰਾਣਾ ਖਿਲਾਫ ਬਾਅਦ ਪੜਤਾਲ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।



