Punjab

ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

ਫ਼ਿਰੋਜ਼ਪੁਰ, 13 ਮਾਰਚ (ਬਾਲ ਕਿਸ਼ਨ)– ਫ਼ਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫ਼ਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 2 ਮੈਂਬਰਾਂ ਖ਼ਿਲਾਫ਼ 498-ਏ, 406, 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 628 ਪੀਸੀ ਪੋਟਰਲ ਰਾਹੀਂ ਹਰਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਵਾਸੀ ਪਿੰਡ ਮੋਠਾਂ ਵਾਲਾ ਨੇ ਦੱਸਿਆ ਕਿ ਉਸ ਦਾ ਵਿਆਹ ਬਲਜੀਤ ਸਿੰਘ ਨਾਲ ਮਿਤੀ 11 ਮਾਰਚ 2020 ਨੂੰ ਹੋਇਆ ਸੀ, ਵਿਆਹ ਸਮੇਂ ਉਸ ਦੇ ਮਾਤਾ ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਇਸਤਰੀ ਧੰਨ ਵਜੋਂ ਕੀਤਾ ਸੀ, ਪਰ ਦੋਸ਼ੀਅਨ ਇਸ ਤੋਂ ਖੁਸ਼ ਨਹੀਂ ਸਨ। ਦੋਸ਼ੀਅਨ ਜੋ ਉਸ ਨੂੰ ਘੱਟ ਦਾਜ ਦਹੇਜ ਲਿਆਉਣ ਕਰਕੇ ਤੰਗ ਪ੍ਰੇਸ਼ਾਨ ਕਰਨ ਲੱਗੇ ਤੇ ਹੋਰ ਦਾਜ ਦੀ ਮੰਗ ਕਰਦੇ ਸੀ, ਉਸ ਵੱਲੋਂ ਇਨਕਾਰ ਕਰਨ ਤੇ ਦੋਸ਼ੀਅਨ ਬਲਜੀਤ ਸਿੰਘ ਅਤੇ ਸੱਸ ਬਲਵਿੰਦਰ ਕੌਰ ਪਤਨੀ ਲਖਬੀਰ ਸਿੰਘ ਵਾਸੀ ਗਰੀਨ ਐਵੀਨਿਊ ਫਰੀਦਕੋਟ ਜ਼ਿਲ੍ਹਾ ਫਰੀਦਕੋਟ ਨੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button