Punjab

ਵਿਜੀਲੈਂਸ ਦਾ ਨੋਟਿਸ ਆਸ਼ੂ ਨੇ ਖੁਦ ਭਿਜਵਾਇਆ : ਤਰੁਣਪ੍ਰੀਤ ਸੌਂਦ

ਲੁਧਿਆਣਾ, 7 ਜੂਨ : ਲੁਧਿਆਣਾ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਲੁਧਿਆਣਾ ਦੇ ਐੱਸਐੱਸਪੀ ਜਗਪ੍ਰੀਤ ਸਿੰਘ ਨੂੰ ਮੁਅੱਤਲ ਕਰਨ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ’ਚ ਦੋਨੋਂ ਹੀ ਮੁੱਖ ਵਿਰੋਧੀ ਪਾਰਟੀਆਂ ‘ਆਪ’ ਤੇ ਕਾਂਗਰਸ ਨੇ ਇਸ ਮਾਮਲੇ ’ਚ ਇਕ ਦੂਜੇ ਤੇ ਤਿੱਖੇ ਸਿਆਸੀ ਹਮਲੇ ਕੀਤੇ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਵਿਜੀਲੈਂਸ ਵੱਲੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਭੇਜੇ ਸੰਮਨ ਨੂੰ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਕਰਾਰ ਦਿੱਤਾ। ਇਸ ਮਾਮਲੇ ਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਸੌਂ0 ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵਿਰੁੱਧ ਜਾਰੀ ਕੀਤਾ ਗਿਆ ਵਿਜੀਲੈਂਸ ਨੋਟਿਸ ਆਸ਼ੂ ਵੱਲੋ ਖ਼ੁਦ ਰਚੀ ਗਈ ਇੱਕ ਧੋਖਾਧੜੀ ਵਾਲੀ ਚਾਲ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਜਾਂਚ ਕਰਨ ਤੋਂ ਪਤਾ ਲੱਗਾ ਕਿ ਨੋਟਿਸ ਜਾਰੀ ਕਰਨ ਵਾਲਾ ਵਿਜੀਲੈਂਸ ਦਾ ਐੱਸਐੱਸਪੀ ਆਸ਼ੂ ਦਾ ਸਾਬਕਾ ਸਹਿਪਾਠੀ ਤੇ ਕਰੀਬੀ ਦੋਸਤ ਸੀ। ਮੰਤਰੀ ਨੇ ਖ਼ੁਲਾਸਾ ਕੀਤਾ ਕਿ ਆਸ਼ੂ ਨੇ ਨੋਟਿਸ ਜਾਰੀ ਕਰਨ ਲਈ ਆਪਣੇ ਸਬੰਧਾਂ ਦੀ ਦੁਰਵਰਤੋਂ ਕੀਤੀ, ਜਿਸ ਦਾ ਉਦੇਸ਼ ਖ਼ੁਦ ਨੂੰ ਪੀੜਤ ਵਜੋਂ ਪੇਸ਼ ਕਰਨਾ ਤੇ ਸਕੂਲ ਜ਼ਮੀਨ ਘਪਲੇ ’ਚ ਕਥਿਤ ਬਹੁ-ਕਰੋੜੀ ਭ੍ਰਿਸ਼ਟਾਚਾਰ ਤੋਂ ਲੋਕਾਂ ਦਾ ਧਿਆਨ ਹਟਾਉਣਾ ਸੀ। ਸੌਂਦ ਨੇ ਕਿਹਾ ਕਿ ਭਾਰਤ ਦੇ ਰਾਜਨੀਤਕ ਇਤਿਹਾਸ ’ਚ ਇਹ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸਤਦਾਨ ਨੇ ਪੀੜਤ ਕਾਰਡ ਖੇਡਣ ਲਈ ਖੁਦ ਨੂੰ ਸੰਮਨ ਜਾਰੀ ਕਰਵਾਇਆ ਹੋਵੇ। ਉਨ੍ਹਾਂ ਕਿਹਾ ਕਿ ਜਾਅਲੀ ਨੋਟਿਸ ਦਾ ਉਦੇਸ਼ ਕਰੋੜਾਂ ਰੁਪਏ ਦੇ ਸਕੂਲ ਜ਼ਮੀਨ ਘਪਲੇ ਤੋਂ ਧਿਆਨ ਹਟਾਉਣਾ ਸੀ, ਜਿਸ ’ਚ ਆਸ਼ੂ ਤੇ ਉਨ੍ਹਾਂ ਦੇ ਸਾਥੀਆਂ, ਜਿਨ੍ਹਾਂ ’ਚ ਉਨ੍ਹਾਂ ਦਾ ਭਰਾ ਵੀ ਸ਼ਾਮਲ ਹੈ, ’ਤੇ ਸਕੂਲਾਂ ਲਈ ਅਲਾਟ ਕੀਮਤੀ ਜ਼ਮੀਨ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਸ ਘਪਲੇ ਨੇ ਮਾਪਿਆਂ, ਵਿਦਿਆਰਥੀਆਂ ਤੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੂੰ ਡੂੰਘਾ ਪ੍ਰਭਾਵਿਤ ਕੀਤਾ ਹੈ, ਜੋ ਹੁਣ ਨਿਆਂ ਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ’ਚ ਹੋਣ ਵਾਲੀ ਹਾਰ ਦੇ ਡਰੋਂ ਕਾਂਗਰਸ ਪਾਰਟੀ ਨਿਰਾਸ਼ਾਜਨਕ ਤੇ ਅਨੈਤਿਕ ਚਾਲਾਂ ਦਾ ਸਹਾਰਾ ਲੈ ਰਹੀ ਹੈ। ਮੰਤਰੀ ਸੌਂਦ ਨੇ ਕਿਹਾ ਕਿ ਜਿਸ ਅਧਿਕਾਰੀ ਨੇ ਆਸ਼ੂ ਨੂੰ ਲਾਭ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button