Punjab

ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਲਈ ਧਮਕੀਆਂ ਦੇਣ ਵਾਲੇ ਦੋ ਕਾਬੂ

ਮੋਗਾ, 24 ਅਗਸਤ : ਥਾਣਾ ਬੱਧਨੀ ਕਲਾਂ ਦੇ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਦੇ ਸਾਬਕਾ ਸਰਪੰਚ ਨੂੰ ਫਿਰੌਤੀ ਲਈ ਬਹਿਰੀਨ ਦੇ ਨੰਬਰਾਂ ਤੋਂ ਫੋਨ ਕਰਕੇ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾ ਨੂੰ ਵਿਦੇਸ਼ੀ ਨੰਬਰ ਮੁਹੱਈਆਂ ਕਰਵਾਉਣ ਵਾਲੇ ਬਹਿਰੀਨ ’ਚ ਰਹਿਣ ਵਾਲੇ ਉਨ੍ਹਾਂ ਦੇ ਦੋ ਦੋਸਤਾਂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਪੀੜਤ ਵਿਅਕਤੀ ਦਰਸ਼ਨ ਸਿੰਘ ਜੋਕਿ ਪਿੰਡ ਬੁੱਟਰ ਕਲਾਂ ਦਾ ਸਾਬਕਾ ਸਰਪੰਚ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਉਦਿਆ ਕਿਹਾਂ ਕਿ ਮਿਤੀ 6 ਅਗਸਤ ਨੂੰ ਉਸ ਦੇ ਮੋਬਾਇਲ ਨੰਬਰ ਪਰ ਵਿਦੇਸ਼ ਦੇ ਵੱਖ ਵੱਖ ਨੰਬਰਾ ਤੋ ਲਗਾਤਾਰ ਧਮਕੀਆਂ ਆ ਰਹੀਆਂ ਹਨ ਅਤੇ ਫੋਨ ਕਰਕੇ ਉਸ ਨੂੰ ਡਰਾ ਧਮਕਾ ਕੇ ਉਸ ਪਾਸੋ 2 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ, ਲੇਕਿਨ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। ਉਸ ਨੇ ਕਿਹਾ ਕਿ 20 ਅਗਸਤ ਦੀ ਰਾਤ ਨੂੰ ਦੁਬਾਰਾ ਵੱਖ ਵੱਖ ਵਿਦੇਸ਼ੀ ਨੰਬਰਾਂ ਤੋ ਫੋਨ ਕਰਕੇ 6 ਲੱਖ ਰੁਪਏ ਦੀ ਫਿਰੋਤੀ ਮੰਗੀ ਗਈ ਤੇ ਇਹ ਵੀ ਕਿਹਾ ਕਿ ਜੇਕਰ ਸਾਡੀ ਮੰਗ ਪੁਰੀ ਨਾ ਕੀਤੀ ਗਈ ਤਾਂ ਤੈਨੂੰ ਅਤੇ ਤੇਰੇ ਪਰਿਵਾਰ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਪੀੜਤ ਵਿਅਕਤੀ ਨੇ ਇਹ ਵੀ ਕਿਹਾ ਕਿ ਮੇਰੀ ਫੇਸਬੁੱਕ ਆਈ ਡੀ ਤੇ ਵੀ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਐੱਸਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਪੁਲਿਸ ਵੱਲੋਂ ਪੀੜਤ ਵਿਅਕਤੀ ਦੇ ਬਿਆਨ ਦਰਜ ਕਰਕੇ ਟੈਕੀਨੀਕਲ ਤਰੀਕੇ ਨਾਲ ਜਾਂਚ ਕਰਕੇ ਪਤਾ ਲੱਗਾ ਕਿ ਦਰਸ਼ਨ ਸਿੰਘ ਨੂੰ ਪਿੰਡ ਦੇ ਵਿਅਕਤੀ ਪ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦੇ ਰਹੇ ਸਨ। ਪੁਲਿਸ ਨੇ ਉਨ੍ਹਾਂ ਦੋਵਾਂ ਨੂੰ ਕਾਬੂ ਕਰਕੇ ਜਦ ਉਨ੍ਹਾਂ ਤੋਂ ਪੁਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆਂ ਕਿ ਉਨ੍ਹਾਂ ਨੂੰ ਧਰਮਪ੍ਰੀਤ ਸਿੰਘ ਵਾਸੀ ਪਿੰਡ ਬੁੱਟਰ ਕਲਾਂ ਅਤੇ ਰਾਜਦੀਪ ਸਿੰਘ ਵਾਸੀ ਪਿੰਡ ਲੱਖਾ ਜਿਲ੍ਹਾ ਲੁਧਿਆਣਾ ਜੋ ਕਿ ਇਸ ਸਮੇ ਵਿਦੇਸ਼ ਬਹਿਰੀਨ ਰਹਿ ਰਹੇ ਹਨ। ਉਨ੍ਹਾਂ ਨੇ ਨੰਬਰ ਮੁਹੱਈਆਂ ਕਰਵਾਏ ਸਨ। ਪੁਲਿਸ ਨੇ ਚਾਰੋ ਵਿਅਕਤੀਆਂ ਖਿਲਾਫ਼ ਥਾਣਾ ਬੱਧਨੀ ਕਲਾਂ ਵਿਖੇ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button