Punjab

ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਸਰਪੰਚ ਕੋਲੋਂ ਮੰਗੀ ਇਕ ਕਰੋੜ ਦੀ ਫਿਰੌਤੀ, ਅਣਪਛਾਤਿਆਂ ਵਿਰੁੱਧ ਕੇਸ ਦਰਜ

ਤਰਨ ਤਾਰਨ, 26 ਅਪ੍ਰੈਲ-ਪਿੰਡ ਸਰਹਾਲੀ ਕਲਾਂ ਦੇ ਸਰਪੰਚ ਕੋਲੋਂ ਵਿਦੇਸ਼ੀ ਨੰਬਰ ਤੋਂ ਇਕ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਪੰਚ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 13 ਅਪ੍ਰੈਲ ਵਾਲੇ ਦਿਨ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਅਤੇ ਅੱਗੋਂ ਬੋਲਣ ਵਾਲੇ ਨੇ ਉਸ ਕੋਲੋਂ ਇਕ ਕਰੋੜ ਦੀ ਫਿਰੌਤੀ ਮੰਗੀ। ਨਾ ਦੇਣ ਦੀ ਸੂਰਤ ਵਿਚ ਪਰਿਵਾਰ ਦੇ ਨੁਕਸਾਨ ਦੀ ਧਮਕੀ ਵੀ ਦਿੱਤੀ। ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਸਰਹਾਲੀ ਦੀ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜਿਸਦੀ ਅਗਲੀ ਜਾਂਚ ਏਐੱਸਆਈ ਬੀਰ ਸਿੰਘ ਵੱਲੋਂ ਕੀਤੀ ਜੀ ਰਹੀ ਹੈ।

Related Articles

Leave a Reply

Your email address will not be published. Required fields are marked *

Back to top button