Punjab

ਵਿਧਾਇਕਾ ਛੀਨਾ ਤੇ ਮੇਅਰ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 11 ਜੁਲਾਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਗਿੱਲ ਰੋਡ ਸਥਿਤ ਜ਼ੋਨ ਸੀ ਦਫਤਰ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਮੀਟਿੰਗ ਵਿੱਚ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਚੀਫ ਇੰਜੀਨੀਅਰ ਰਵਿੰਦਰ ਗਰਗ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ ਲੁੜੀਂਦੇ ਸੁਧਾਰਾਂ ਬਾਰੇ ਚਰਚਾ ਕੀਤੀ ਗਈ ਅਤੇ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਤੇ ਜ਼ੋਰ ਦਿੱਤਾ ਗਿਆ। ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਦੀ ਉਪਲੱਬਧਤਾ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਹਿੱਤ ਉਹ ਨਿੱਜੀ ਤੌਰ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਜਗਦੇਵ ਧੁੰਨਾ, ਹਰਵਿੰਦਰ ਕੌਰ, ਬਲਬੀਰ ਭੋਲਾ, ਜੱਗਾ ਤੇ ਹੋਰ ਆਪ ਆਗੂ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button