Punjab

ਵਿਧਾਇਕ ਕੁਲਵੰਤ ਸਿੰਘ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਲਿਸ ਵੱਲੋਂ ਖਿੱਚ ਧੂਹ

ਪਾਤੜਾ, 24 ਅਪ੍ਰੈਲ-ਪਿੰਡ ਭੂਤਗੜ੍ਹ ਵਿਖੇ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਜਥੇਬੰਦੀਆਂ ਦੇ ਵਰਕਰਾਂ ਜਦੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਖਦੇੜੇ ਜਾਣ ਲਈ ਸਰਕਾਰ ਵੱਲੋਂ ਵਰਤੇ ਗਏ ਢੰਗ ਤਰੀਕਿਆਂ ਦੇ ਵਿਰੋਧ ਵਿੱਚ ਸਵਾਲ ਜਵਾਬ ਕਰਨ ਲਈ ਪੁੱਜੇ ਤਾਂ ਉਹਨਾਂ ਨੂੰ ਪੁਲਿਸ ਅਤੇ ਆਪ ਵਰਕਰਾਂ ਦੀ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਿਆ। ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ, ਬਲਾਕ ਆਗੂ ਮਨਦੀਪ ਸਿੰਘ ਭੂਤਗੜ ਨੇ ਕਿਹਾ ਕਿ ਕਿਸਾਨ ਵਿਧਾਇਕ ਤੋਂ ਸਵਾਲ ਪੁੱਛਣ ਲਈ ਪੁੱਜੇ ਸਨ ਪਰ ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਸਕੂਲ ਦੇ ਬਾਹਰ ਹੀ ਰੋਕਿਆ ਗਿਆ। ਦੂਜੇ ਪਾਸੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਭੂਤਗੜ੍ਹ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਹਰਿਆਊ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਹਰਿਆਊ ਖੁਰਦ ਤੇ ਸਰਕਾਰੀ ਮਿਡਲ ਸਕੂਲ ਦਿਓਗੜ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਗਏ। ਇਸ ਮੌਕੇ ਵਿਧਾਇਕ ਨੇ ਕਿਹਾ ਹੈ ਕਿ ਆਪ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Related Articles

Leave a Reply

Your email address will not be published. Required fields are marked *

Back to top button