Punjab

ਵਿਧਾਇਕ ਦਹੀਯਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਪ੍ਰਭਾਵਿਤ ਪਿੰਡਾਂ ‘ਚ ਪਸ਼ੂਆਂ ਦਾ ਚਾਰਾ, ਤੂੜੀ ਫੀਡ ਦੀ ਕੀਤੀ ਵੰਡ

ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜੀ - ਦਹੀਯਾ

ਬਾਲ ਕਿਸ਼ਨ

ਫ਼ਿਰੋਜ਼ਪੁਰ, 31 ਅਗਸਤ: ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਜ਼ਿਲ੍ਹੇ ਵਿੱਚ ਬਣੀ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਦਿਹਾਤੀ ਹਲਕੇ ਦੇ ਪਿੰਡ ਰੂਹੇਲਾ ਹਾਜੀ, ਚੱਕ ਭੰਗੇ ਕੇ, ਮਬੋ ਕੇ ਅਤੇ ਭੰਬਾ ਹਾਜੀ ਆਦਿ ਵਿਖੇ ਦੌਰਾ ਕਰਕੇ ਸਥਿੱਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਵੱਲੋਂ ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਚਾਰਾ, ਤੂੜੀ, ਫੀਡ ਅਤੇ ਆਚਾਰ ਆਦਿ ਦੀ ਵੰਡ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਅਤੇ ਹੋਰ ਰਾਹਤ ਸਮਗਰੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਹਾਇਤਾ ਲਈ ਕਿਸੇ ਵੀ ਸਮੇਂ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਟੀਮ ਨਾਲ ਦਿਨ ਰਾਤ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

Related Articles

Leave a Reply

Your email address will not be published. Required fields are marked *

Back to top button