Punjab

ਵਿਧਾਇਕ ਪਰਾਸ਼ਰ ਨੇ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਲੁਧਿਆਣਾ, 22 ਜੁਲਾਈ: ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਕੇਂਦਰੀ ਦੇ ਨਿਵਾਸੀਆਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਵਾਰਡ ਨੰਬਰ 75 ਦੇ ਉੱਚਾ ਟਿੱਬਾ ਇਲਾਕੇ ਵਿੱਚ ਲਗਭਗ 5.61 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ 12.5 ਐਚ ਪੀ ਦੇ ਇੱਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਵਾਰਡ ਦੇ ਕੌਂਸਲਰ ਸਿਮਰਨਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ (ਰਾਜੂ ਬਾਬਾ) ਵੀ ਵਿਸ਼ੇਸ਼ ਤੌਰਤੇ ਉਦਘਾਟਨ ਸਮਾਹਰੋ ਵਿੱਚ ਹਾਜ਼ਰ ਸਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੌਂਸਲਰ ਸਿਮਰਨਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ (ਰਾਜੂ ਬਾਬਾ) ਨੇ ਕਿਹਾ ਕਿ ਵਾਰਡ ਨੰਬਰ 75 ਦੇ ਉੱਚਾ ਟਿੱਬਾ ਇਲਾਕੇ ਦੇ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਨ ਲਈ, ਨਵਾਂ ਟਿਊਬਵੈੱਲ ਲਗਵਾਇਆ ਗਿਆ ਹੈ। ਜਿਸ ਦਾ ਅੱਜ ਇਲਾਕੇ ਦੇ ਲੋਕਾਂ ਨੂੰ ਨਾਲ ਲੈਕੇ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਵੇਂ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਹੁਣ ਇਸ ਉੱਚਾ ਟਿੱਬਾ ਅਤੇ ਨਾਲ ਲੱਗਦੇ ਇਲਾਕਿਆਂ ਦੀ ਪੀਣ ਵਾਲੇ ਪਾਣੀ ਕਮੀ ਪੂਰੀ ਹੋ ਜਾਵੇਗੀ। ਉਨ੍ਹਾਂ ਹਾਜ਼ਰ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਾਰਡ ਦੇ ਰਹਿੰਦੇ ਵਿਕਾਸ ਦੇ ਕੰਮ ਵੀ ਜਲਦ ਪੂਰੇ ਕਰਵਾਏ ਜਾਣਗੇ। ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button