Punjab

ਵਿਧਾਇਕ ਰਜਨੀਸ਼ ਦਹੀਆ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਜਾਗਰੂਕਤਾ ਸਮੱਗਰੀ ਰਿਲੀਜ਼

ਵਿਧਾਇਕ ਰਜਨੀਸ਼ ਦਹੀਆ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸਬੰਧੀ ਜਾਗਰੂਕਤਾ ਸਮੱਗਰੀ ਰਿਲੀਜ਼

ਫ਼ਿਰੋਜ਼ਪੁਰ 12 ਮਾਰਚ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਅੱਜ ਸਿਵਲ ਸਰਜਨ, ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾਨਿਰਦੇਸ਼ਾਂ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵੱਲੋਂ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਨੂੰ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਆ ਵੱਲੋਂ ਨਸ਼ਿਆਂ ਦੀ ਮਾੜੀ ਅਲਾਮਤ ਵਿਰੁੱਧ ਹਾਜ਼ਰੀਨ ਪਿੰਡਾਂ ਦੇ ਸਰਪੰਚਾਂ ਅਤੇ ਇਲਾਕੇ ਦੀਆ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਕੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਸਹੀ ਰਾਹ ‘ਤੇ ਲਿਆਂਦਾ ਜਾਵੇਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ‘ਯੁੱਧ ਨਸ਼ਿਆ ਵਿਰੁਧਮੁਹਿੰਮ ਤਹਿਤ ਹਰ ਇਕ ਵਿਅਕਤੀ ਆਪਣਾ ਯੋਗਦਾਨ ਦੇਵੇ ਤਾਂ ਜੋ ਮਿਲ ਕੇ ਇਸ ਕੋਹੜ ਨੂੰ ਸੂਬੇ ਵਿੱਚੋ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ੇ ਖਿਲਾਫ਼ ਆਰ ਪਾਰ ਦੀ ਜੰਗ ਵਿੱਢੀ ਗਈ ਹੈ ਅਤੇ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚੋ ਹਰ ਤਰ੍ਹਾਂ ਦੇ ਨਸ਼ੇ ਦਾ ਪੂਰਨ ਖ਼ਾਤਮਾ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਜਿੱਥੇ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਮਰੀਜ਼ਾ ਨੂੰ ਸਿਹਤਯਾਬ ਕਰਕੇ ਘਰ ਵਾਪਿਸ ਭੇਜਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ੇ ਦੀ ਮਾੜੀ ਅਲਾਮਤ ਦੀ ਗੱਲ ਕਰਦਿਆ ਵਿਧਾਇਕ ਦਹੀਆ ਨੇ ਅੱਗੇ ਕਿਹਾ ਕਿ ਨਸ਼ਾ ਇੱਕ ਲੰਮਾ ਸਮਾਂ ਚੱਲਣ ਵਾਲੀ ਅਤੇ ਵਾਰ ਵਾਰ ਹੋਣ ਵਾਲੀ ਬੀਮਾਰੀ ਹੈ ਜੋ ਸਾਡੇ ਦਿਮਾਗ, ਸਰੀਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ। ਇਸਦੇ ਇਲਾਜ ਲਈ ਵੀ ਮਰੀਜ ਨੂੰ ਲੰਮਾ ਸਮਾਂ ਇਲਾਜ ਕਰਾਉਣਾ ਪੈਂਦਾ ਹੈ, ਜੋ ਕਿ ਖੁਦ ਮਰੀਜ਼, ਉਸਦੇ ਪਰਿਵਾਰ ਅਤੇ ਸਮਾਜ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਨਸ਼ਾ ਮੁਕਤ ਪੰਜਾਬ ਵੱਲ ਵੱਧਦੇ ਕਦਮਾਂ ਤਹਿਤ ਜ਼ਿਲ੍ਹੇ ਵਿੱਚ ਇਸ ਸਮੇਂ ਸਿਹਤ ਵਿਭਾਗ ਅਧੀਨ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਨਸ਼ਾ ਮੁਕਤੀ ਕੇਂਦਰ ਚੱਲ ਰਿਹਾ ਹੈ, ਜਿੱਥੇ ਮਰੀਜ਼ਾਂ ਨੂੰ ਉਨ੍ਹਾਂ ਦੇ ਠੀਕ ਹੋਣ ਦੀ ਸਥਿੱਤੀ ਨੂੰ ਵੇਖਦੇ ਦਾਖਲ ਕਰਕੇ ਉਨ੍ਹਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੂੰ ਮੁਫਤ ਰਹਿਣ ਅਤੇ ਖਾਣੇ ਦੀ ਸਹੂਲਤ ਦੇ ਨਾਲ ਨਾਲ ਵਿਅਕਤੀਗਤ ਕਾਊਂਸਲਿੰਗ, ਪਰਿਵਾਰਕ ਕਾਊਂਸਲਿੰਗ ਤੇ ਗਰੁੱਪ ਕਾਊਂਸਲਿੰਗ ਵੀ ਮੁਹੱਈਆ ਕੀਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਮੁੱਖ ਮੰਤਰੀ ਪੰਜਾਬ ਵਲੋਂ ਰੰਗਲਾ ਪੰਜਾਬ ਬਨਾਉਣ ਦੇ ਸੁਫ਼ਨੇ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਰੋਬੀ ਸੰਧੂ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਹਰਦੀਪ ਸਿੰਘ ਬੀ.ਈ, ਅਮਰਜੀਤ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button