ਵਿਧਾਇਕ ਰਣਬੀਰ ਭੁੱਲਰ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੰਜਾਬ ਦੇ ਸਰਕਾਰੀ ਸਕੂਲ ਕਈ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ : ਵਿਧਾਇਕ ਭੁੱਲਰ

ਬਾਲਕਿਸ਼ਨ
ਫ਼ਿਰੋਜ਼ਪੁਰ, 19 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ’ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ, ਜਿਸ ਸਦਕਾ ਹੁਣ ਸਰਕਾਰੀ ਸਕੂਲ ਕਈ ਪ੍ਰਾਇਵੇਟ ਸਕੂਲਾਂ ਨੂੰ ਸਿੱਖਿਆ ਦੇ ਨਾਲ-ਨਾਲ ਸਹੂਲਤਾਂ ਵਿੱਚ ਵੀ ਮਾਤ ਪਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਵੀ ਹਾਜਰ ਸਨ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪ੍ਰਾਇਮਰੀ ਸਕੂਲ ਬੱਗੇਵਾਲਾ, ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਅਤੇ ਸਰਕਾਰੀ ਮਿਡਲ ਸਕੂਲ ਕਟੋਰਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਗਏ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਸਿੱਖਿਆ ਕ੍ਰਾਂਤੀ ਰੰਗਲੇ ਪੰਜਾਬ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲ ਪ੍ਰਾਇਵੇਟ ਸਕੂਲਾਂ ਨਾਲੋਂ ਬਿਹਤਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਦੇ ਖੇਤਰ ‘ਚ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣੇਗਾ। ਇਸ ਮੌਕੇ ਵਿਧਾਇਕ ਵੱਲੋਂ ਸਾਲਾਨਾ ਨਤੀਜਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ , ਚੇਅਰਮੈਨ ਬਲਰਾਜ ਸਿੰਘ ਕਟੋਰਾ, ਬਲਦੇਵ ਸਿੰਘ ਮੱਲ੍ਹੀ, ਗੁਰਜੀਤ ਸਿੰਘ ਚੀਮਾ, ਜਸਬੀਰ ਸਿੰਘ (ਬੱਗੇ ਵਾਲਾ), ਜੁਗਰਾਜ ਸਿੰਘ ਸਰਪੰਚ (ਨਿਜ਼ਾਮ ਵਾਲਾ), ਸਰਵਨ ਸਿੰਘ, ਬਿਕਰਮਜੀਤ ਸਿੰਘ ਸਰਪੰਚ (ਕਟੋਰਾ), ਗਗਨਦੀਪ ਸਿੰਘ (ਗੋਬਿੰਦ ਨਗਰ), ਰਾਜਵੰਤ ਸਿੰਘ ਔਲਖ, ਸੁੱਖਦੇਵ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ, ਸੁਰਿੰਦਰ ਸਿੰਘ ਗਿੱਲ,ਕਵਲਬੀਰ ਸਿੰਘ, ਬਲਕਾਰ ਸਿੰਘ ਗਿੱਲ,ਮਨਦੀਪ ਘਈ, ਕਪਿਲ ਦੇਵ, ਸਕੂਲ ਮੁਖੀ ਕਟੋਰਾ ਮੈਡਮ ਸਤਿੰਦਰ ਕੌਰ, ਪਰਮਜੀਤ ਕੌਰ ਹੈੱਡ ਟੀਚਰ ਸਪਸ ਕਟੋਰਾ ਸਮੇਤ ਸਕੂਲਾਂ ਦਾ ਸਟਾਫ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।



