Punjab

ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ’ਤੇ ਉਪਰਾਲੇ ਜਾਰੀ : ਭੁੱਲਰ

ਬਾਲ ਕਿਸ਼ਨ

ਫ਼ਿਰੋਜ਼ਪੁਰ, 24 ਅਪ੍ਰੈਲ-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਹਰੇਕ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਉਪਲੱਬਧ ਕਰਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਸੋਢੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਭੱਦਰੂ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਰੱਜੀ ਵਾਲਾ ਵਿੱਚਪੰਜਾਬ ਸਿੱਖਿਆ ਕ੍ਰਾਂਤੀਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਰੋਹ ’ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਹਾਜ਼ਰ ਸਨ। ਇਸ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪੰਜਾਬ ਸਰਕਾਰ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ’ਚ ਸੁਧਾਰ ਲਿਆਉਣ ਲਈ ਅਧਿਆਪਕਾਂ ਨੂੰ ਆਈ.ਆਈ.ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿਖੇ ਭੇਜ ਕੇ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਹੈ ਜਿਸ ਨਾਲ ਨਿਸ਼ਚਿਤ ਤੌਰ ’ਤੇ ਬੱਚਿਆਂ ਦੇ ਪ੍ਰਦਰਸ਼ਨ ਵਿੱਚ ਸਕਾਰਾਤਮਕ ਸੁਧਾਰ ਹੋਇਆ ਹੈ। ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੱਕਾਰੀ ਮੁਕਾਬਲੇਬਾਜ਼ੀ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨਾਲ ਲੋਕਾਂ ਦੀ ਸਰਕਾਰੀ ਸਕੂਲਾਂ ਪ੍ਰਤੀ ਸੋਚ ਬਦਲੀ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ, ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਸੁਰਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਹੈੱਡ ਟੀਚਰ, ਪ੍ਰਗਟ ਸਿੰਘ ਹੈੱਡ ਟੀਚਰ , ਪਰਮਜੀਤ ਸਿੰਘ ਪੰਮਾ, ਗੁਰਜੀਤ ਸਿੰਘ ਚੀਮਾ, ਦਿਲਬਾਗ ਸਰਪੰਚ, ਸੁਖਦੇਵ ਸਿੰਘ ਸਰਪੰਚ ਨਿਰਮਲਜੀਤ ਸਿੰਘ, ਦਵਿੰਦਰ ਸਿੰਘ ਟੋਨਾ, ਦਲਬੀਰ ਸਿੰਘ ਸਰਪੰਚ, ਸਤਨਾਮ ਸਿੰਘ ਚੀਮਾ, ਜਗਜੀਤ ਸਿੰਘ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡਾਂ ਦੀ ਪੰਚਾਇਤਾਂ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button