ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਦਾ ਨਿਰੀਖਣ ਕੀਤਾ
ਸਟੇਡੀਅਮ ਦੀ ਸਫ਼ਾਈ ਅਤੇ ਰੱਖ-ਰਖਾਵ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਵੈਲਫੇਅਰ ਕਮੇਟੀ ਬਣਾਈ ਜਾਵੇਗੀ : ਵਿਧਾਇਕ ਰਣਬੀਰ ਭੁੱਲਰ

ਫ਼ਿਰੋਜ਼ਪੁਰ, 24 ਜਨਵਰੀ (ਜਸਵਿੰਦਰ ਸਿੰਘ ਸੰਧੂ)- ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਟੇਡੀਅਮ ਸ਼ਹੀਦ ਭਗਤ ਸਿੰਘ ਸਟੇਡੀਅਮ ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਅਤੇ ਜ਼ਿਲ੍ਹਾ ਮਾਸਟਰਜ ਐਥਲੈਟਿਕ ਐਸੋਸੀਏਸ਼ਨ ਨਾਲ ਨਵੀਨੀਕਰਨ ਕੀਤੇ ਗਏ ਸਟੇਡੀਅਮ ਦੇ ਰੱਖ-ਰਖਾਅ ਅਤੇ ਵਿਕਾਸ ਦੇ ਮੁੱਦੇ ‘ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਅਤੇ ਹੋਰ ਸਕੂਲੀ ਖੇਡਾਂ ਕਰਵਾਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ, ਉੱਥੇ ਇਸ ਦੇ ਨਾਲ ਹੀ ਖਿਡਾਰੀਆਂ ਨੂੰ ਖੇਡਾਂ ਖੇਡਣ ਅਤੇ ਉਨ੍ਹਾਂ ਦੀ ਖੇਡਾਂ ਵਿੱਚ ਰੁਚੀ ਵਧਾਉਣ ਲਈ ਚੰਗੇ ਸਟੇਡੀਅਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਸ. ਭੁੱਲਰ ਨੇ ਕਿਹਾ ਕਿ ਸਟੇਡੀਅਮ ਦੀ ਸਫ਼ਾਈ ਅਤੇ ਰੱਖ-ਰਖਾਵ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਵੈਲਫੇਅਰ ਕਮੇਟੀ ਬਣਾਈ ਜਾਵੇਗੀ। ਇਸਦੇ ਨਾਲ ਹੀ ਅਥਲੈਟਿਕਸ ਲਈ ਪੱਕੇ ਤੌਰ ‘ਤੇ ਕੋਚ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਅਥਲੈਟਿਕਸ ਸਬੰਧੀ ਕਿਸੇ ਕਿਸਮ ਦੀ ਕੋਈ ਟ੍ਰੇਨਿੰਗ ਲੈਣ ਵਿੱਚ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਿੱਜੀ ਸਹਾਇਕ ਟੂ ਐਮ.ਐਲ.ਏ. ਹਿਮਾਸ਼ੂ ਠੱਕਰ, ਨੇਕ ਪ੍ਰਤਾਪ ਸਿੰਘ, ਬਲਦੇਵ ਸਿੰਘ ਮੱਲੀ, ਰਜਨੀਸ਼ ਸ਼ਰਮਾ, ਈਸ਼ਵਰ ਦਾਸ, ਰਵੀ ਇੰਦਰ ਸਿੰਘ, ਸਰਬਜੀਤ ਸਿੰਘ, ਗਗਨ ਮਾਟਾ ਤੈਰਾਕੀ ਕੋਚ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।



