Punjab

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਰਾਜ ਦੇ ਹਰੇਕ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਉਦੇਸ਼ : ਭੁੱਲਰ

ਬਾਲ ਕਿਸ਼ਨ

ਫ਼ਿਰੋਜ਼ਪੁਰ, 26 ਮਈ 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨਵੀਂਆਂ ਬੁਲੰਦੀਆਂ ‘ਤੇ ਲਿਜਾਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਰਾਜ ਦੇ ਹਰੇਕ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਅਧੀਨ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਅਹਿਮਦ ਖਾਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੱਗੇ ਕੇ ਖੁਰਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦੇ ਰਸਮੀ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਦਲਜੀਤ ਕੌਰ ਹਾਜ਼ਰ ਸਨ।ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 12 ਫੀਸਦੀ ਵਾਧਾ ਸਰਕਾਰ ਦੀ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਤੇ ਪਹੁੰਚਾਉਣ ਦੀ ਵਚਨਬੱਧਤਾ ਦਰਸਾਉਂਦਾ ਹੈ। ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ‘ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ ਸਾਲਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਿੱਖਿਆ ਸੁਧਾਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਗਿਆ ਹੈ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਲਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਹਰ ਬੱਚੇ ਨੂੰ ਸਕੂਲਾਂ ਵਿੱਚ ਵਧੀਆ ਮਾਹੌਲ ਮਿਲਦਾ ਹੈ ਅਤੇ ਮਿਆਰੀ ਸਿੱਖਿਆ ਮਿਲਦੀ ਹੈ ਤਾਂ ਉਸ ਨਾਲ ਬੱਚੇ ਨਿਸਚਿਤ ਤੌਰ ‘ਤੇ ਅੱਗੇ ਵੱਧਣਗੇ ਤੇ ਪੰਜਾਬ ਵੀ ਬੁਲੰਦੀਆਂ ‘ਤੇ ਪਹੁੰਚੇਗਾ। ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ, ਸੁਰਿੰਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਫ਼ਿਰੋਜ਼ਪੁਰ ਸ਼ਹਿਰੀ ਵਿਭਾਗ, ਬਲਕਾਰ ਸਿੰਘ ਗਿੱਲ, ਕਾਰਜ ਸਿੰਘ ਸਰਪੰਚ, ਹਿਮਾਂਸ਼ੂ ਠੱਕਰ, ਅਮਰਿੰਦਰ ਸਿੰਘ ਬਰਾੜ, ਅਮਰੀਕ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ, ਰਣਜੀਤ ਸਿੰਘ ਸਰਪੰਚ, ਸ਼ਾਹਬਾਜ ਸਿੰਘ, ਕੁਲਦੀਪ ਸਿੰਘ (ਪੀਰੂ ਵਾਲਾ), ਪਰਗਟ ਸਿੰਘ ਮੱਲ (ਦੁਲਚੀ ਕੇ) ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button