
ਬਾਲ ਕਿਸ਼ਨ
ਫਿਰੋਜ਼ਪੁਰ, 15 ਮਾਰਚ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 41.50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹਿਰੀ ਹਲਕੇ ਦੀ ਲਕਸ਼ਮੀ ਇੰਕਲੇਵ ਮੰਦਰ ਵਾਲੀ ਗਲੀ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਨਾਲ ਹੀ ਮੋਚੀ ਬਾਜ਼ਾਰ ਵਾਰਡ ਨੰਬਰ-7 ਵਿੱਚ 19.50 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਅਤੇ ਵਾਰਡ ਨੰਬਰ-1 ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲੋਕਿੰਗ ਟਾਈਲਾਂ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੋ ਕੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਗਲੀਆਂ, ਸੜਕਾਂ ਅਤੇ ਹੋਰ ਸਹੂਲਤਾਂ ਨੂੰ ਸੁਧਾਰਨ ਲਈ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰੀ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਅਧਿਕਾਰੀ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।



