Punjab

ਵਿਧਾਇਕ ਰਮਦਾਸ ਅਤੇ ਟੌਂਗ ਨੇ ਆਪੋ-ਆਪਣੇ ਹਲਕਿਆਂ  ਵਿੱਚ ਕੱਢੀਆਂ ਨਸ਼ਾ ਮੁਕਤੀ ਯਾਤਰਾਵਾਂ

ਸਰਕਾਰ ਦੀ ਨੀਅਤ ਸਾਫ ਹੈ -, ਜਾਂ ਨਸ਼ਾ ਛੱਡੋ ਜਾਂ ਪੰਜਾਬ ਛੱਡੋ --,ਵਿਧਾਇਕ ਰਮਦਾਸ

ਅੰਮ੍ਰਿਤਸਰ, 19 ਮਈ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਜੋ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ ਉਸਦਾ ਮੁੱਖ ਉਦੇਸ਼ ਹਰ ਸ਼ਹਿਰ ਹਰ ਪਿੰਡ ਅਤੇ ਹਰ ਘਰ ਨੂੰ ਨਸ਼ਾ ਮੁਕਤ ਕਰਨਾ ਹੈ।    ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸਰਦਾਰ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਪਿੰਡ ਘਰਿੰਡਾ, ਪਿੰਡ ਰਣੀਕੇ ਅਤੇ ਪਿੰਡ ਰਨਗੜ ਵਿਖੇ ਵੱਖ-ਵੱਖ ਪਿੰਡਾਂ ਵਿੱਚ  ਨਸ਼ਾ ਮੁਕਤੀ ਯਾਤਰਾ ਵਿੱਚ ਭਾਗ ਲੈਣ  ਉਪਰੰਤ ਕੀਤਾ। ਉਹਨਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਡੀ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਨਸ਼ਾ ਵੇਚਣਾ ਛੱਡ ਦੇਣ ਜਾਂ ਪੰਜਾਬ ਛੱਡ ਜਾਣ। ਵਿਧਾਇਕ ਅਟਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਇਹ ਬਿਮਾਰੀ ਪਿਛਲੀਆਂ ਸਰਕਾਰਾਂ ਦੀ ਦੇਣ ਹੈ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਰੋਕਣਾ ਕੀ ਸੀ ਉਹ ਤਾਂ ਆਪ ਹੀ ਨਸ਼ਾ ਵੇਚਦੇ ਰਹੇ ਹਨ ਜਿਸ ਨਾਲ ਪੰਜਾਬ ਦੀ ਨੌਜਵਾਨੀ ਧਰਾਤਲ ਹੇਠ ਜਾ ਰਹੀ ਹੈ। ਸਰਦਾਰ ਰਮਦਾਸ ਨੇ ਕਿਹਾ ਕਿ ਸਾਡੀ ਸਰਕਾਰ ਜਮੀਨੀ ਪੱਧਰ ਤੇ ਕੰਮ ਕਰ ਰਹੀ ਹੈ ਅਤੇ ਨਸ਼ੇ ਤੋਂ ਪੀੜਿਤ ਲੋਕਾਂ ਦਾ ਮੁਫਤ ਇਲਾਜ ਅਤੇ ਉਹਨਾਂ ਦੇ ਪੁਰਨਮਾਸ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਹਨਾਂ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ ਆਪਣੇ ਖੇਤਰ ਵਿੱਚ ਸਰਗਰਮ ਰਹਿਣ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡਕਿਆ ਜਾ ਸਕੇ।     ਹਲਕਾ ਵਿਧਾਇਕ ਬਾਬਾ ਬਕਾਲਾ ਸਰਦਾਰ ਦਲਬੀਰ ਸਿੰਘ ਟੌਗ ਨੇ ਪਿੰਡ ਭੋਰਸੀ ਬ੍ਰਾਹਮਣਾ,ਭੋਰਸੀ ਰਾਜਪੂਤਾਂ ਅਤੇ ਬਹਿਣੀ ਸੰਦੇਸ਼ਾਂ ਦੀਆਂ ਨਸ਼ਾ ਰੋਕੋ ਕਮੇਟੀਆਂ ਨਾਲ ਮਿਲ ਕੇ ਨਸ਼ਾ ਮੁਕਤੀ ਯਾਤਰਾ ਕੱਢਦਿਆਂ  ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਜੜੋ ਪੁੱਟਣ ਲਈ ਤਤਪਰ ਹੈ। ਉਹਨਾਂ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਕਈ ਵਾਰ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂ, ਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਉਹਨਾਂ ਦਾ ਇਸ ਦਲਦਲ ਵਿਚੋਂ ਬਾਹਰ ਆਉਣਾ ਮੁਸ਼ਕਲ ਹੋ ਜਾਂਦਾ ਹੈ। ਸ ਟੌਗ ਨੇ ਕਿਹਾ ਕਿ ਸਾਡੀ ਸਰਕਾਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ੇਗੀ ।ਉਹਨਾਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ 86 ਨਸ਼ਾ ਤਸਕਰਾਂ ਦੀਆਂ ਗੈਰ ਕਾਨੂੰਨੀ ਬਿਲਡਿੰਗਾਂ ਤੇ ਬੁਲਡੋਜਰ ਚਲਾਇਆ ਗਿਆ ਹੈ ਉਹਨਾਂ ਕਿਹਾ ਕਿ ਸੂਬੇ ਵਿੱਚ ਜੋ ਵੀ ਹੋਣ ਨਸ਼ਾ ਵੇਚੇਗਾ ਉਸਦਾ ਇਹੀ ਹਸ਼ਰ ਹੋਵੇਗਾ।  ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜਿਹੜੇ ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਉਹਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਹਲਕਾ ਇੰਚਾਰਜ ਬਾਬਾ ਬਕਾਲਾ ਕੁਲਦੀਪ ਸਿੰਘ, ਸਰਪੈਂਚ ਕੰਵਲਦੀਪ ਸਿੰਘ, ਐਸਐਚ ਓ ਬਿਕਰਮਜੀਤ ਸਿੰਘ, ਸਰਪੰਚ ਕਰਮਜੀਤ ਸਿੰਘ ਬੀਡੀਪੀਓ ਕੁਲਵੰਤ ਸਿੰਘ ਬੋਦੇਵਾਲ, ਗੁਰਮੀਤ ਸਿੰਘ, ਗਗਨਦੀਪ ਸਿੰਘ, ਪਿੰਡਾਂ ਦੇ ਮੋਹਤਵਾਰ ਵਿਅਕਤੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button