Politics

ਵਿਵੇਕਾਨੰਦ ਵਰਲਡ ਸਕੂਲ ਦੇ ਨੌਂ ਵਿਦਿਆਰਥੀਆਂ ਨੇ ਜੇਈਈ ਮੈਨਜ਼ ਪਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਵਿਵੇਕਾਨੰਦ ਵਰਲਡ ਸਕੂਲ ਦੇ ਨੌਂ ਵਿਦਿਆਰਥੀਆਂ ਨੇ ਜੇਈ ਮੈਨਜ਼-2025 ਪਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਉਪਲਬਧੀ ’ਤੇ ਸਕੂਲ ਨੂੰ ਬਹੁਤ ਮਾਣ ਹੈ। ਸਕੂਲ ਦੇ ਡਾਇਰੈਕਟਰ, ਡਾ. ਐਸ. ਐਨ. ਰੁਦਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਕੂਲ ਦੇ ਕਲਾਸ 12ਵੀਂ ਜਮਾਤ ਦੇ ਤੀਜੇ ਬੈਚ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਉਪਲਬੱਧੀ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਮਰਪਣ ਭਾਵਨਾ ਅਤੇ ਮਹਿਨਤ ਹੀ ਉਨ੍ਹਾਂ ਦੀ ਸਫਲਤਾ ਦਾ ਆਧਾਰ ਹੈ।ਜੇਈਈ ਮੈਨਜ਼-2025 ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਹਨ- ਅੰਸ਼ਿਕਾ – 99.4 ਪਰਸੈਂਟਾਈਲ, ਵੈਭਵ ਚੰਢੋਕ – 99.01 ਪਰਸੈਂਟਾਈਲ, ਹਰਦਿਕ ਜੈਨ – 98.9 ਪਰਸੈਂਟਾਈਲ, ਹੀਰਾਂਸ਼ ਚਾਵਲਾ – 97.6 ਪਰਸੈਂਟਾਈਲ, ਯਸ਼ – 97.1 ਪਰਸੈਂਟਾਈਲ, ਨਮਨ ਸਿੰਗਲਾ – 96.1 ਪਰਸੈਂਟਾਈਲ, ਭਵਿਆ ਦਿਕਸ਼ਿਤ – 93.3 ਪਰਸੈਂਟਾਈਲ, ਅਰਸ਼ੀਆ – 92.4 ਪਰਸੈਂਟਾਈਲ, ਗੁੰਜਨ – 90.71 ਪਰਸੈਂਟਾਈਲ ਹਾਸਲ ਕੀਤੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ, ਡਾ. ਗੌਰਵ ਸਾਗਰ ਭਾਸਕਰ ਨੇ ਵਿਦਿਆਰਥੀਆਂ ਦੀ ਇਸ ਉਪਲਬੱਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ, “ਸਾਡੇ ਵਿਦਿਆਰਥੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਮਾਨਦਾਰੀ ਅਤੇ ਆਤਮਵਿਸ਼ਵਾਸ ਨਾਲ ਮਿਹਨਤ ਕੀਤੀ ਜਾਵੇ, ਤਾਂ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਉਪਲਬੱਧੀ ਕੇਵਲ ਉਨ੍ਹਾਂ ਦੇ ਨਿੱਜੀ ਯਤਨਾਂ ਦਾ ਨਤੀਜਾ ਨਹੀਂ, ਸਗੋਂ ਸਾਡੇ ਅਧਿਆਪਕਾਂ ਅਤੇ ਮਾਪਿਆਂ ਦੀ ਅਨਥਕ ਮਿਹਨਤ ਦਾ ਵੀ ਨਤੀਜਾ ਹੈ। ਸਾਡਾ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੇਗਾ ਅਤੇ ਉਨ੍ਹਾਂ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਣ ਲਈ ਹਰ ਸੰਭਵ ਮਦਦ ਮੁਹੱਈਆ ਕਰਾਏਗਾ। ਸਕੂਲ ਦੀ ਪਿ੍ਰੰਸੀਪਲ ਤਜਿੰਦਰ ਪਾਲ ਕੌਰ ਨੇ ਵੀ ਇਸ ਉਪਲਬਧੀ ’ਤੇ ਮਾਣ ਪ੍ਰਗਟ ਕਰਦਿਆਂ ਕਿਹਾ,‘‘ਸਾਡੇ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਕਠੋਰ ਮਿਹਨਤ, ਅਨੁਸ਼ਾਸਨ ਅਤੇ ਦਿ੍ਰੜ ਨਿਸ਼ਚੇ ਦਾ ਨਤੀਜਾ ਹੈ। ਵਿਵੇਕਾਨੰਦ ਵਰਲਡ ਸਕੂਲ ਹਮੇਸ਼ਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਟਿਚਿਆਂ ਤਕ ਪਹੁੰਚਣ ਲਈ ਮਾਰਗ ਦਰਸ਼ਨ ਕਰਦਾ ਰਹੇਗਾ। ਸਾਡੀ ਸਿੱਖਿਆ ਪ੍ਰਣਾਲੀ ਸਿਰਫ਼ ਅਕਾਦਮਿਕ ਪ੍ਰਸਿੱਧਤਾ ਤਕ ਹੀ ਸੀਮਿਤ ਨਹੀਂ, ਸਗੋਂ ਇਹ ਵਿਦਿਆਰਥੀਆਂ ਨੂੰ ਨੈਤਿਕ ਅਤੇ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਣ ਲਈ ਕੰਮ ਕਰਦੀ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਵਿਦਿਆਰਥੀ ਭਵਿੱਖ ਵਿੱਚ ਵੀ ਇੰਝ ਹੀ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।’’ ਵਿਵੇਕਾਨੰਦ ਵਰਲਡ ਸਕੂਲ ਇਸ ਸਫਲਤਾ ਨੂੰ ਇੱਕ ਸੰਕਲਪ ਵਜੋਂ ਮੰਨਦਾ ਹੈ ਅਤੇ ਅੱਗੇ ਵੀ ਆਪਣੇ ਵਿਦਿਆਰਥੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਪ੍ਰਦਾਨ ਕਰਦਾ ਰਹੇਗਾ।

Related Articles

Leave a Reply

Your email address will not be published. Required fields are marked *

Back to top button