Punjab

ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਲਗਾਤਾਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੀ ਆ ਰਹੀ ਹੈ-ਰਾਮ ਸਿੰਘ ਭੈਣੀ ਬਾਗਾ

ਮਾਨਸਾ, 3 ਮਈ- ਯੁੱਧ ਨਸ਼ਿਆਂ ਵਿਰੁੱਧ ਸਮਾਗਮ ‘ਚ ਸ਼ਿਰਕਤ ਕਰਨ ਆ ਰਹੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਜਾ ਰਹੇ ਬੀਕੇਯੂ ਉਗਰਾਹਾਂ ਦੇ ਆਗੂਆਂ ਨੂੰ ਪਿੰਡ ਕੋਲੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਸਨ। ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਲਗਾਤਾਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਨਾਲ ਧੱਕੇਸ਼ਾਹੀ ਕਰਦੀ ਆ ਰਹੀ ਹੈ। ਇਸ ਧੱਕੇਸ਼ਾਹੀ ਕਾਰਨ ਕਿਸਾਨਾਂ ਤੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਅੱਜ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਆ ਰਹੇ ਹਨ। ਇਸ ਦੌਰਾਨ ਉਹ ਖਜ਼ਾਨਾ ਮੰਤਰੀ ਹਰਪਾਲ ਚੀਮਾ ਕੋਲੋਂ ਆਦਰਸ਼ ਸਕੂਲ ਚਾਉਕੇ ‘ਚੋਂ ਕੱਢੇ ਅਧਿਆਪਕਾਂ ਨੂੰ ਬਹਾਲ ਕੀਤੇ ਜਾਣ, ਗੜੇਮਾਰੀ ਕਾਰਨ ਕਣਕ ਤੇ ਹੋਰ ਫਸਲਾਂ ਦੇ ਖ਼ਰਾਬ ਹੋਣ ਦਾ ਮੁਆਵਜ਼ੇ ,ਕਿਸਾਨਾਂ ਨੂੰ ਚੰਡੀਗੜ੍ਹ ਨਾ ਜਾਣ ਦੇਣਾ ਅਤੇ ਉਨ੍ਹਾਂ ਦੇ ਸਮਾਨ ਦੀ ਭੰਨ ਤੋੜ ਕਰਨ ਦੇ ਸਬੰਧ ਵਿੱਚ ਸਵਾਲ ਪੁੱਛਣ ਜਾ ਰਹੇ ਸਨ ਪਰ ਵੱਡੀ ਗਿਣਤੀ ਵਿੱਚ ਲੱਗੀ ਪੁਲਿਸ ਨੇ ਉਨ੍ਹਾਂ ਨੂੰ ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ ਅਤੇ ਜਗਰਾਜ ਸਿੰਘ ਸਮੇਤ 40 ਦੇ ਕਰੀਬ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹੁਣ ਉਨ੍ਹਾਂ ਨੂੰ ਕਿਸੇ ਥਾਣਾ ਜਾਂ ਚੌਂਕੀ ‘ਚ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button