Politics

ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ ਮਿਤੀ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ

ਫਾਜਿਲਕਾ, 4 ਜਨਵਰੀ- ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿਖੇ ਤਿੰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣ ਹਲਕੇ ਪੈਂਦੇ ਹਨ। ਜਿੰਨਾ ਵਿੱਚੋਂ 15-ਅਬੋਹਰ, 16-ਫਾਜਿਲਕਾ ਅਤੇ 17-ਜਲਾਲਾਬਾਦ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਮੂਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧਤ ਉਪ ਮੰਡਲ ਮੈਜਿਸਟਰੇਟ ਦੇ ਦਫਤਰਾਂ ਵਿਖੇ ਕਰਵਾ ਦਿੱਤੀ ਗਈ ਹੈ।  ਅਬੋਹਰ ਨਾਲ ਸਬੰਧਤ ਵੋਟਰ ਸੂਚੀ ਉਪ ਮੰਡਲ ਮੈਜਿਸਟਰੇਟ ਅਬੋਹਰ ਦਫਤਰ, ਜਲਾਲਾਬਾਦ ਨਾਲ ਸਬੰਧਤ ਵੋਟਰ ਸੂਚੀ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਅਤੇ ਫਾਜ਼ਿਲਕਾ ਵੋਟਰ ਸੂਚੀ ਲਈ ਉਪ ਮੰਡਲ ਮੈਜਿਸਟਰਟ ਫਾਜ਼ਿਲਕਾ ਦੇ ਦਫਤਰ ਵਿਖੇ ਵੇਖਣ ਲਈ ਉਪਲਬਧ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ ਮਿਤੀ 24 ਜਨਵਰੀ 2025 ਤੱਕ ਸਬੰਧਤ ਰਿਵਾਈਜਿੰਗ ਅਥਾਰਟੀ ਦੇ ਦਫਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button