Punjab

ਵ੍ਹੀਕਲ ਚੋਰੀ ਕਰਨ ਵਾਲਾ ਵਿਅਤਕੀ ਕਾਬੂ

ਜੈਤੋ, 12 ਅਕਤੂਬਰ : ਡਾ. ਪ੍ਰਗਿਆ ਜੈਨ ਆਈਪੀਐੱਸ ਐੱਸਐੱਸਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਜੈਤੋ ਵੱਲੋਂ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਅੰਮ੍ਰਿਤ ਪੁੱਤਰ ਗਮਦੂਰ ਸਿੰਘ ਵਜੋ ਹੋਈ ਹੈ ਜੋ ਕਿ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੋਹਾਰਵਾਲਾ ਦਾ ਰਿਹਾਇਸ਼ੀ ਹੈ। ਪੁਲਿਸ ਟੀਮਾਂ ਵੱਲੋਂ ਦੋਸ਼ੀ ਪਾਸੋ ਚੋਰੀ ਕੀਤੇ 03 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਬੱਸ ਅੱਡਾ ਜੈਤੋ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਮੁਲਜ਼ਮ ਕੁਲਵਿੰਦਰ ਸਿੰਘ ਉਰਫ ਅੰਮ੍ਰਿਤ ਜੋ ਕਿ ਬਾਹਰਲੇ ਜ਼ਿਲਿ੍ਹਆਂ ਵਿੱਚੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਵੀ ਇੱਕ ਚੋਰੀ ਦੇ ਮੋਟਰਸਾਈਕਲ ਨੂੰ ਵੇਚਣ ਦੀ ਤਾਕ ਵਿੱਚ ਹੈ। ਜਿਸ ਨੂੰ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਕੁਲਵਿੰਦਰ ਸਿੰਘ ਨੂੰ ਦਬੜੀਖਾਨਾ ਲਿੰਕ ਰੋਡ ’ਤੇ ਕਬਰਸਥਾਨ ਨਜ਼ਦੀਕ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਜਿਸ ਉਪਰੰਤ ਉਸ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 2 ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਦੋਂ ਗ੍ਰਿਫ਼ਤਾਰ ਮੁਲਜ਼ਮ ਦੇ ਪੁਰਾਣੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੋਰੀ ਦੀਆਂ ਧਾਰਾਵਾਂ ਤਹਿਤ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਲ ਕਰਨ ਉਪਰੰਤ ਮੁਲਜ਼ਮ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਚੋਰੀ ਕੀਤੇ ਮੋਟਰਸਾਈਕਲ ਅੱਗੇ ਕਿੱਥੇ-ਕਿੱਥੇ ਵੇਚਦਾ ਸੀ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਉਸ ਨਾਲ ਹੋਰ ਕੌਣ ਸ਼ਾਮਲ ਸੀ।

Related Articles

Leave a Reply

Your email address will not be published. Required fields are marked *

Back to top button