Punjab

ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 1 ਬੱਚਾ ਕੀਤਾ ਰੈਸਕਿਊ

ਰੂਪਨਗਰ, 1 ਅਗਸਤ : ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਸ਼ੁੱਕਰਵਾਰ ਨੂੰ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਥਾਨਕ ਬਜ਼ਾਰਾ ਆਦਿ ਥਾਵਾਂ ਵਿਚ ਛਾਪੇਮਾਰੀ ਕੀਤੀ, ਜਿਸ ਦੌਰਾਨ 01 ਬੱਚਾ ਰੈਸਕਿਊ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਨੂੰ ਬਾਲ ਭੀਖ਼ ਮੁਕਤ ਕਰਨ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮ ਪੁਲਿਸ ਅਤੇ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨਾਲ ਮਿਲ ਕੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਜਿਸ ਤਹਿਤ ਭੀਖ ਮੰਗਣ ਵਿਚ ਸ਼ਾਮਲ ਬੱਚਿਆਂ ਨੂੰ ਬਚਾਇਆ ਜਾਵੇਗਾ ਤੇ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇਗਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਅੱਗੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿਚ ਹੁਣ ਤੱਕ ਇਸ ਮੁਹਿੰਮ ਤਹਿਤ 11 ਬੱਚਿਆਂ ਨੂੰ ਰੈਸਕਿਊ ਕੀਤਾ ਜਾ ਚੁੱਕਾ ਹੈ, ਉਨ੍ਹਾਂ ਦੱਸਿਆ ਕਿ ਇਹ ਰੈਸਕਿਊ ਕੀਤੇ ਸਾਰੇ ਬੱਚੇ ਬਾਲ ਭਲਾਈ ਕਮੇਟੀ ਦੁਆਰਾ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਤੋਂ ਬਾਅਦ ਮਾਤਾ ਪਿਤਾ ਨੂੰ ਸਪੁਰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਦੱਸਿਆ ਗਿਆ ਕਿ ਜੇਕਰ ਕੋਈ ਵੀ ਅਜਿਹਾ ਬੱਚਾ ਬਾਲ ਭਿੱਖਿਆ ਦੌਰਾਨ ਰੈਸਕਿਊ ਹੁੰਦਾ ਹੈ ਜੇਕਰ ਉਹ ਸਕੂਲ ਡਰਾਪਆਊਟ ਹੈ ਜਾਂ ਸਕੂਲ ਗਿਆ ਹੀ ਨਹੀਂ ਤਾਂ ਬੱਚੇ ਅਤੇ ਮਾਤਾ ਪਿਤਾ ਦੀ ਕਾਊਂਸਲਿੰਗ ਕਰਕੇ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਬੱਚੇ ਦੀ ਪੜ੍ਹਾਈ ਦੇ ਉਪਰਾਲੇ ਕੀਤੇ ਜਾਂਦੇ ਹਨ ਬੱਚੇ ਦਾ ਤੁਰੰਤ ਬਣਦੀ ਕਲਾਸ ਵਿੱਚ ਦਾਖਲਾ ਕਰਵਾ ਦਿੱਤਾ ਜਾਂਦਾ ਹੈ। ਰਜਿੰਦਰ ਕੌਰ ਨੇ ਦੱਸਿਆ ਕਿ ਉਪਰੋਕਤ ਬੱਚਿਆਂ ਕੋਲੋਂ ਪੁੱਛਗਿੱਛ ਦੌਰਾਨ ਇਹ ਪਤਾ ਲੱਗਿਆ ਕਿ ਇਹ ਇੱਕ ਘੰਟੇ ਦੇ ਅੰਦਰ-ਅੰਦਰ 150 ਤੋਂ 200 ਰੁਪਏ ਦਾਨ ਇਕੱਠੇ ਲੈਂਦੇ ਹਨ ਕਿਸੇ ਨੇ 50 ਰੁਪਏ ਦਿੱਤੇ ਅਤੇ ਕਿਸੇ ਨੇ ਹਮਦਰਦੀ ਦੇ ਇਸ਼ਾਰੇ ਵਜੋਂ ਬੱਚਿਆਂ ਨੂੰ 100 ਰੁਪਏ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਾਨ ਦੇਣ ਨਾਲ ਭੀਖ ਮੰਗਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਇਹ ਬੱਚੇ ਦਾਨ ਲਈ ਲੋਕਾਂ ਦੇ ਪਿੱਛੇ ਲੱਗ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪੈਂਦੇ ਹਨ। ਉਨ੍ਹਾਂ ਸਾਰੇ ਦਾਨੀ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਦਾਨ ਦੇਣ ਦੀ ਬਜਾਏ, ਉਹ ਸਹੀ ਥਾਵਾਂ ’ਤੇ ਦਾਨ ਕਰਨ ਤਾਂ ਜੋ ਇਸ ਦੀ ਵਰਤੋਂ ਲੋਕ ਭਲਾਈ ਲਈ ਕੀਤੀ ਜਾ ਸਕੇ ਅਤੇ ਇਨ੍ਹਾਂ ਬੱਚਿਆਂ ਨੂੰ ਪੜ੍ਹਾਈ ਕਰਨ ਦੇ ਲਈ ਪ੍ਰੇਰਿਤ ਕਰਨ।

Related Articles

Leave a Reply

Your email address will not be published. Required fields are marked *

Back to top button