Punjab

ਵੱਖ-ਵੱਖ ਥਾਵਾਂ ਤੋਂ ਨਸ਼ੀਲੀ ਗੋਲੀਆਂ ਤੇ ਹੈਰੋਇਨ ਬਰਾਮਦ ਇਕ ਔਰਤ ਸਮੇਤ 6 ਕਾਬੂ

ਮੋਗਾ, 7 ਜੂਨ : ਪੁਲਿਸ ਵੱਲੋ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਇਕ ਔਰਤ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਪੁਲਿਸ ਦੇ ਐੱਸਆਈ ਸਮਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਖਾਸ ਦੀ ਇਤਲਾਹ ’ਤੇ ਪਿੰਡ ਡਰੋਲੀ ਭਾਈ ਵਿਖੇ ਇਕ ਵਿਅਕਤੀ ਪ੍ਰਗਟ ਸਿੰਘ ਉਰਫ ਬਿੱਲਾ ਵਾਸੀ ਪਿੰਡ ਦੌਲਤਪੁਰਾ ਉੱਚਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਅਜੀਤਵਾਲ ਪੁਲਿਸ ਦੇ ਐੱਸਆਈ ਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਗਸ਼ਤ ਕਰ ਸੀ ਤਾਂ ਪਿੰਡ ਚੂਹੜਚੱਕ ਦੀ ਡਰੇਨ ਦੇ ਪੁਲ ਤੇ ਇਕ ਔਰਤ ਰਮਨਦੀਪ ਕੌਰ ਵਾਸੀ ਪਿੰਡ ਰਾਮਾ ਹਾਲ ਆਬਾਦ ਚੂਹੜਚੱਕ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰਕੇ ਉਸ ਪਾਸੋ ਪਾਬੰਦੀਸ਼ੁਦਾ ਦਵਾਈ ਦੀਆਂ 100 ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮਹਿਣਾ ਪੁਲਿਸ ਦੀ ਸਹਾਇਕ ਥਾਣੇਦਾਰ ਬਲਜੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਮਹਿਣਾ ਵਿਖੇ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀ ਸੁਖਪ੍ਰੀਤ ਸਿੰਘ ਉਰਫ ਸੁੱਖਾ ਅਤੇ ਗੁਰਦੀਪ ਸਿੰਘ ਉਰਫ ਲੰਡੀ ਵਾਸੀਆਨ ਜਵਾਹਰ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਸਾਊਥ ਪੁਲਿਸ ਦੇ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਕਰ ਰਹੇ ਸੀ ਤਾਂ ਨੈਸਲੇ ਦੇ ਪਿੱਛੇ ਪੈਂਦੇ ਰੇਲਵੇ ਫਾਟਕਾਂ ਦੇ ਕੋਲ ਸੰਦੀਪ ਸਿੰਘ ਵਾਸੀ ਪਿੰਡ ਸਿੰਘਾਂਵਾਲਾ ਅਤੇ ਸ਼ਰਨਪ੍ਰੀਤ ਸਿੰਘ ਵਾਸੀ ਪਿੰਡ ਬੁੱਟਰ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋ ਵੱਖ-ਵੱਖ ਥਾਂਵਾ ਤੋ ਕਾਬੂ ਕੀਤੇ ਕਥਿਤ ਦੋਸ਼ੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button