
ਤਰਨਤਾਰਨ, 21 ਜੁਲਾਈ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਨਸ਼ਾ ਕਰਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਏਐੱਸਆਈ ਹਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਬਲਜੀਤ ਸਿੰਘ ਬੀਤਾ ਪੁੱਤਰ ਕਾਰਜ ਸਿੰਘ ਵਾਸੀ ਵਰਨਾਲਾ ਜੋ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ ਨੂੰ ਸਿਲਵਰ ਪੰਨੀ, ਲਾਈਟਰ ਤੇ 20 ਰੁਪਏ ਦਾ ਨੋਟ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਹੀ ਥਾਣਾ ਹਰੀਕੇ ਦੇ ਏਐੱਸਆਈ ਗੁਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਾਜਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬੇਰੀ ਮੁਹੱਲਾ ਹਰੀਕੇ ਨੂੰ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਸੂਏ ਦੇ ਪੁਲ ਕੋਲੋਂ ਕਾਬੂ ਕੀਤਾ।ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਿਸ ਨੇ ਏਐੱਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਗਸ਼ਤ ਕਰਦਿਆਂ ਕੁਲਵੰਤ ਸਿੰਘ ਕੰਤਾ ਪੁੱਤਰ ਅਜੀਤ ਸਿੰਘ ਵਾਸੀ ਆਸਲ ਉਤਾੜ ਨੂੰ 7 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ। ਉੱਥੇ ਹੀ ਥਾਣਾ ਗੋਇੰਦਵਾਲ ਸਾਹਿਬ ਦੇ ਏਐੱਸਆਈ ਗੁਰਪਾਲ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਨਸ਼ਾ ਕਰ ਰਹੇ ਦੋ ਵਿਅਕਤੀਆਂ ਸ਼ਮਸ਼ੇਰ ਸਿੰਘ ਸ਼ੇਰੂ ਪੁੱਤਰ ਗੁਰਮੀਤ ਸਿੰਘ ਵਾਸੀ ਫਤਿਆਬਾਦ ਤੇ ਸੁਖਵਿੰਦਰ ਸਿੰਘ ਛਿੰਦਾ ਪੁੱਤਰ ਗਿਆਨ ਸਿੰਘ ਵਾਸੀ ਵੇਂਈਪੂੰਈ ਨੂੰ 10 ਰੁਪਏ ਦਾ ਨੋਟ, ਸਿਲਵਰ ਪੇਪਰ ਤੇ ਲਾਈਟਰ ਬਰਾਮਦ ਕਰਕੇ ਗ੍ਰਿਫਤਾਰ ਕੀਤਾ। ਜਦੋਂਕਿ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਏਐੱਸਆਈ ਬਿੱਕਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਦਾਰਾਪੁਰ ਵੈਰੋਂਵਾਲ ਪਿੰਡ ਕੋਲ ਪੁੱਜੀ ਤਾਂ ਅੰਮ੍ਰਿਤਪਾਲ ਸਿੰਘ ਹੈਪੀ ਪੁੱਤਰ ਨਿਰਮਲ ਸਿੰਘ ਵਾਸੀ ਮੀਆਂਵਿੰਡ ਨਸ਼ਾ ਕਰਦਾ ਕਾਬੂ ਆ ਗਿਆ। ਜਿਸ ਕੋਲੋ ਸਿਲਵਰ ਪੰਨੀ, ਦਸ ਰੁਪਏ ਦੇ ਨੋਟ ਦੀ ਬਣੀ ਪਾਈਪ ਤੇ ਲਾਈਟਰ ਬਰਾਮਦ ਹੋਇਆ ਹੈ।



