
ਮੋਗਾ, 12 ਅਗਸਤ : ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਮੁਖੀ ਸੋਚ ਸਦਕਾ ਮੋਗਾ ਹਲਕੇ ਦੇ ਨੌਜਵਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦਾ ਸਿਰੋਪਾਓ ਦੇ ਕੇ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਹਰ ਵਰਗ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ। ਕਿਹਾ ਕਿ ਮੋਗਾ ਜ਼ਿਲ੍ਹੇ ਦੇ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਨ ”ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਅਤੇ ਉਨ੍ਹਾਂ ਦੀ ਪਹਿਲਕਦਮੀ ਦੇ ਆਧਾਰ ”ਤੇ ਹੱਲ ਲੱਭਿਆ ਜਾਵੇਗਾ। ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ”ਆਪ” ਵਿਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਸਤਿਕਾਰ ਅਤੇ ਸਨਮਾਨ ਨੂੰ ਕਦੇ ਨਹੀਂ ਭੁੱਲਣਗੇ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ”ਤੇ ਆਮ ਆਦਮੀ ਪਾਰਟੀ ਦੇ ਕੌਂਸਲਰ, ਅਹੁਦੇਦਾਰ, ਆਗੂ ਅਤੇ ਵਲੰਟੀਅਰ ਮੌਜੂਦ ਸਨ।



