Punjab

ਵੱਡੀ ਖਬਰ : ਮੁਕਤਸਰ ਦਾ ਡਿਪਟੀ ਕਮਿਸ਼ਨਰ ਸਸਪੈਂਡ, ਭ੍ਰਿਸ਼ਟਾਚਾਰ ਦੇ ਕੇਸ ‘ਚ ਹੋਈ ਕਾਰਵਾਈ

ਸ਼੍ਰੀ ਮੁਕਤਸਰ ਸਾਹਿਬ, 17 ਫਰਵਰੀ- ਹੁਣ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਕੁਰਪਸ਼ਨ ਦੇ ਕੇਸ ਵਿਚ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ 2016 ਬੈਚ ਦੇ ਆਈ. ਏ. ਐਸ. ਰਾਜੇਸ਼ ਤ੍ਰਿਪਾਠੀ ਨੇ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ 16 ਅਗਸਤ 2024 ਨੂੰ ਸੰਭਾਲਿਆ ਸੀ। ਇਸ ਤੋਂ ਪਹਿਲਾ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਅਹੁਦਿਆਂ ‘ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button