Punjab

ਵੱਡੀ ਖ਼ਬਰ: ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ, ਪੜ੍ਹੋ ਪੂਰਾ ਮਾਮਲਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 6 ਜੂਨ 2025- ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ Jagatpreet Singh ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਅਨੁਸਾਰ, ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ, ਆਸ਼ੂ ਹੀ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ ‘ਤੇ ਨਿਯੁਕਤ ਕਰਨ ਵਾਲਾ ਪਹਿਲਾ ਵਿਅਕਤੀ ਸੀ।

Related Articles

Leave a Reply

Your email address will not be published. Required fields are marked *

Back to top button