Punjab

ਵੱਡੀ ਖ਼ਬਰ: ਕਿਸਾਨਾਂ ਨੂੰ ਰਿਹਾਅ ਕਰਨ ਬਾਰੇ IG ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ

ਚੰਡੀਗੜ੍ਹ, 24 ਮਾਰਚ 2025- ਸ਼ੰਭੂ ਅਤੇ ਖ਼ਨੌਰੀ ਬਾਰਡਰ ਤੋਂ ਮੋਰਚਾ ਖ਼ਤਮ ਕਰਵਾਉਣ ਤੋਂ ਬਾਅਦ ਹੁਣ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੀ ਰਿਹਾਈ ਤੇ ਆਈਜੀ ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਰੀਬ 800 ਕਿਸਾਨਾਂ ਨੁੰ ਪਹਿਲਾਂ ਰਿਹਾਅ ਕੀਤਾ ਜਾ ਚੁੱਕਿਆ ਹੈ, ਜਦੋਂਕਿ 450 ਦੇ ਕਰੀਬ ਕਿਸਾਨਾਂ ਨੂੰ ਅੱਜ ਰਿਹਾਅ ਕੀਤਾ ਜਾਵੇਗਾਉਨ੍ਹਾਂ ਇਹ ਵੀ ਕਿਹਾ ਕਿ ਰਿਹਾਅ ਹੋਣ ਵਾਲਿਆਂ ਵਿੱਚ 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵੀ ਸ਼ਾਮਲ ਹਨ। ਆਈਜੀ ਗਿੱਲ ਨੇ ਕਿਹਾ ਕਿ ਪੁਲਿਸ ਨੇ ਇੱਕ ਹੈਲਲਾਈਨ ਨੰਬਰ ਵੀ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ  90713-00002 ‘ਤੇ ਕਿਸਾਨ ਸਮਾਨ ਦੀ ਸ਼ਿਕਾਇਤ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button