International

ਵੱਡੀ ਖ਼ਬਰ: ਨਹਿਰ ‘ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ 

ਟੋਂਕ, 10 ਜੂਨ 2025- ਰਾਜਸਥਾਨ ਦੇ ਟੋਂਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਨਦੀ ਵਿੱਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਸਾਰੇ ਮ੍ਰਿਤਕ ਟੋਂਕ ਅਤੇ ਜੈਪੁਰ ਖੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।  ਲੋਕਾਂ ਨੇ ਪ੍ਰਸ਼ਾਸਨ ਦੀ ਮਦਦ ਨਾਲ ਨਦੀ ਵਿੱਚੋਂ ਲਾਸ਼ਾਂ ਕੱਢੀਆਂ। ਜਾਣਕਾਰੀ ਅਨੁਸਾਰ ਬਨਾਸ ਨਦੀ ਵਿੱਚ ਨਹਾਉਣ ਗਏ 11 ਨੌਜਵਾਨ ਡੁੱਬ ਗਏ। ਸਥਾਨਕ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ 8 ਨੌਜਵਾਨਾਂ ਨੂੰ ਬਾਹਰ ਕੱਢਿਆ। ਸਾਰਿਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਟੋਂਕ ਦੇ ਪੁਲਿਸ ਸੁਪਰਡੈਂਟ ਵਿਕਾਸ ਸਾਂਗਵਾਨ ਨੇ ਕਿਹਾ ਕਿ ਤਿੰਨ ਹੋਰਾਂ ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ 25 ਤੋਂ 30 ਸਾਲ ਦੀ ਉਮਰ ਦੇ 11 ਨੌਜਵਾਨਾਂ ਦਾ ਇੱਕ ਸਮੂਹ ਨਹਾਉਣ ਲਈ ਨਦੀ ਵਿੱਚ ਉਤਰਿਆ ਸੀ ਅਤੇ ਸਾਰੇ ਨੌਜਵਾਨ ਡੂੰਘੇ ਪਾਣੀ ਵਿੱਚ ਚਲੇ ਗਏ। ਪੁਲਿਸ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਨੌਜਵਾਨ ਦੇ ਡੁੱਬਣ ਦੀ ਸੂਚਨਾ ਮਿਲੀ ਤਾਂ, ਉਹ ਤੁਰੰਤ ਮੌਕੇ ਤੇ ਪਹੁੰਚੇ ਅਤੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਅੱਠ ਨੂੰ ਮ੍ਰਿਤਕ ਐਲਾਨ ਦਿੱਤਾ। ਐਸਪੀ ਨੇ ਕਿਹਾ ਕਿ ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਡੂੰਘੇ ਪਾਣੀ ਵਿੱਚ ਕਿਵੇਂ ਚਲੇ ਗਏ। ਉਨ੍ਹਾਂ ਕਿਹਾ ਕਿ ਮ੍ਰਿਤਕ ਜੈਪੁਰ ਤੋਂ ਪਿਕਨਿਕ ਲਈ ਆਏ ਸਨ।

Related Articles

Leave a Reply

Your email address will not be published. Required fields are marked *

Back to top button