
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 2 ਜੂਨ, 2025 – ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਮੁੜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਨ੍ਹਾਂ ਨੂੰ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਨਗੇ। ਜਾਣਕਾਰੀ ਅਨੁਸਾਰ, ਵਿਕਰਮਜੀਤ ਸਿੰਘ ਚੌਧਰੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਦਾ ਵਿਰੋਧ ਕਰਨ ਦੇ ਦੋਸ਼ ਹੇਠ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਚੌਧਰੀ ਲਗਭਗ ਇੱਕ ਸਾਲ ਤੱਕ ਚੁੱਪ ਰਹੇ ਅਤੇ ਹੁਣ ਲੁਧਿਆਣਾ ਚੋਣਾਂ ਤੋਂ ਪਹਿਲਾਂ, ਚੌਧਰੀ ਪਾਰਟੀ ਵਿੱਚ ਵਾਪਸ ਆਉਣ ਜਾ ਰਹੇ ਹਨ।



