
ਫ਼ਿਰੋਜ਼ਪੁਰ, 3 ਮਈ (ਜਸਵਿੰਦਰ ਸਿੰਘ ਸੰਧੂ)– ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ, ਨਿੱਜੀਕਰਣ ਅਤੇ ਸਕਾਡਾ ਸਿਸਟਮ ਲਗਾਉਣ ਵਾਲੀਆਂ ਲੋਕ ਅਤੇ ਵਰਕਰ ਵਿਰੋਧੀ ਨੀਤੀਆਂ ਦੇ ਖ਼ਿਲਾਙ. ਸੰਘਰਸ਼ ਜਾਰੀ ਰੱਖਿਆ ਹੋਇਆ ਹੈ। ਇਹ ਜਾਣਕਾਰੀ ਸਕੱਤਰ ਹਰਜਿੰਦਰ ਸਿੰਘ ਮੋਮੀ, ਪ੍ਰੈਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਦਿੰਦਿਆਂ ਕਿਹਾ ਕਿ ਮੌਜੂਦ ਸਰਕਾਰ ਲੋਕਾਂ ਨੂੰ ਨਹਿਰੀ ਸ਼ੁੱਧ ਪਾਣੀ ਦੇਣ ਦੇ ਬਹਾਨੇ ਨਾਲ ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਗਾ ਕੇ ਨਿੱਜੀਕਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ, ਕਿਉਂਕਿ ਇਹ ਪ੍ਰੋਜੈਕਟ ਸਰਕਾਰ ਵੱਲੋਂ ਲਗਾਉਣ ਤੋਂ ਬਾਅਦ ਚਲਾਉਣ ਦੀ ਜ਼ਿੰਮੇਵਾਰੀ ਨਿੱਜੀ ਕੰਪਨੀ ਦੇ ਹੱਥ ਦੇਵੇਗੀ, ਜਿਸਦੇ ਬਾਅਦ ਪੀਣ ਵਾਲਾ ਪਾਣੀ ਲੋਕਾਂ ਨੂੰ ਮਹਿੰਗੇ ਮੁੱਲ ਵਿੱਚ ਮਿਲੇਗਾ ਅਤੇ ਪੇਂਡੂ ਤੇ ਸ਼ਹਿਰੀ ਲੋਕਾਂ ’ਤੇ ਵਾਧੂ ਬੋਝ ਵਧੇਗਾ। ਇਸ ਲਈ ਲੋਕਾਂ ਦੇ ਪੀਣ ਵਾਲਾ ਪਾਣੀ ਦੀ ਸੁਵਿਧਾ ਦਾ ਪ੍ਰਬੰਧ ਖ਼ੁਦ ਸਰਕਾਰ ਨੂੰ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਅਤੇ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਰੱਦ ਕਰਵਾਉਣ ਲਈ 5 ਮਈ ਨੂੰ ਨਿਗਰਾਨ ਇੰਜੀਨੀਅਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪਰਿਵਾਰਾਂ, ਬੱਚਿਆਂ ਸਮੇਤ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਬ੍ਰਾਂਚ ਘੱਲ ਖੁਰਦ, ਗੁਰੂਹਰਸਹਾਏ, ਫ਼ਿਰੋਜ਼ਪੁਰ, ਜ਼ੀਰਾ, ਮਖੂ, ਮਮਦੋਟ ਬਰਾਂਚਾਂ ਸ਼ਾਮਿਲ ਹੋਣਗੀਆਂ ਅਤੇ ਲੋੜ ਪੈਣ ਸੰਘਰਸ਼ ਨੂੰ ਤੇਜ਼ ਤੇ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਧਰਨੇ ਵਿਚ ਪੂਰੇ ਜ਼ਿਲ੍ਹੇ ਵਿੱਚੋਂ ਵਰਕਰ ਅਤੇ ਪਰਿਵਾਰ ਬੱਚੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਣਗੇ ਤੇ ਸਿਰਾਂ ’ਤੇ ਬਸੰਤੀ ਰੰਗ ਲੈ ਕੇ ਸ਼ਾਮਲ ਹੋਣਗੇ। ਇਸ ਦੌਰਾਨ ਹਾਜ਼ਰ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਗੁਰਮੁਖ ਸਿੰਘ, ਰਮੇਸ਼ ਕੁਮਾਰ, ਸੁਖਬੀਰ ਸਿੰਘ, ਸਤਪਾਲ ਸਿੰਘ, ਸੁਖਦੇਵ ਸਿੰਘ, ਨਿਸ਼ਾਨ ਸਿੰਘ, ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਰਾਜਾ, ਸਲਵਿੰਦਰ ਸਿੰਘ, ਵਿਜੇ ਕੁਮਾਰ, ਮਲਕੀਤ ਸਿੰਘ, ਮਲਕੀਤ ਚੰਦ, ਸੁਰਜੀਤ ਸਿੰਘ, ਆਦਿ ਆਗੂ ਤੇ ਵਰਕਰ ਵੀ ਹਾਜ਼ਰ ਸਨ।



