
ਅੰਮ੍ਰਿਤਸਰ, 14 ਜਨਵਰੀ : ਇੱਕ ਵਾਰ ਫਿਰ ਅੰਮ੍ਰਿਤਸਰ ਤੇ ਕਈ ਸਕੂਲਾਂ ਨੂੰ ਧਮਕੀ ਭਰੀਆਂ ਮੇਲਾਂ ਆਈਆਂ ਹਨ ਜਿਨਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਚੀਫ ਖਾਲਸਾ ਦੀਵਾਨ, ਮਲੇਨੀਅਮ ਸਕੂਲ ਅਤੇ ਹੋਰ ਕਈ ਨਿੱਜੀ ਸਕੂਲਾਂ ਨੂੰ ਧਮਕੀ ਭਰੀਆਂ ਮੇਲਾਂ ਆਈਆਂ ਹਨ । ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਈ ਹੈ। ਜਿਸ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਬੰਧਿਤ ਸਕੂਲ ਮੈਨੇਜਮੈਂਟ ਨੇ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਦੇ ਕੇ ਘਰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ, ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਬੰਧਿਤ ਸਕੂਲ ਮੈਨੇਜਮੈਂਟ ਨੇ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਦੇ ਕੇ ਘਰ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ, ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ ।



