Punjab

ਸਕੂਲੀ ਵਿਦਿਆਰਥੀਆਂ ਦੀ ਲੜਾਈ ਨੇ ਧਾਰਿਆ ਹਿੰਸਕ ਰੂਪ, ਫਾਇਰਿੰਗ ‘ਚ ਤਿੰਨ ਨੌਜਵਾਨ ਜ਼ਖ਼ਮੀ

ਰਾਮਪੁਰਾ ਫੂਲ, 17 ਅਗਸਤ : ਰਾਮਪੁਰਾ ਫੂਲ ਦੇ ਸਥਾਨਕ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਹੋਏ ਦੋ ਧਿਰਾਂ ਦੇ ਝਗੜੇ ਦੌਰਾਨ ਤਿੰਨ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਝਗੜੇ ਦੌਰਾਨ ਫਾਇਰਿੰਗ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਥਾਣਾ ਸਿਟੀ ਰਾਮਪੁਰਾ ਦੇ ਮੁਖੀ ਸਬ-ਇੰਸਪੈਕਟਰ ਬੂਟਾ ਸਿੰਘ ਨੇ ਦੱਸਿਆ ਕਿ ਸੇਵਾ ਮੁਕਤ ਪਟਵਾਰੀ ਪਰਮਜੀਤ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦੋਂਕਿ ਦੂਜੇ ਪੱਖ ਦੇ ਬਿਆਨ ਵੀ ਲਏ ਜਾ ਰਹੇ ਹਨ। ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਆਪਣੀ ਸ਼ਿਕਾਇਤ ਵਿੱਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਲਗਭਗ 16 ਸਾਲਾ ਦੋਹਤੇ ਯੁਵਰਾਜ ਸਿੰਘ ਨਾਲ ਗੁਰੂ ਨਾਨਕਪੁਰਾ ਮਹੱਲੇ ਵਿੱਚ ਰਹਿੰਦਾ ਹੈ, ਜਦੋਂਕਿ ਪਰਿਵਾਰ ਦੇ ਹੋਰ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ। ਯੁਵਰਾਜ ਸਿੰਘ ਸਥਾਨਕ ਨਿੱਜੀ ਸਕੂਲ ‘ਚ 11ਵੀਂ ਕਲਾਸ ਦਾ ਵਿਦਿਆਰਥੀ ਹੈ। ਪਰਮਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਯੁਵਰਾਜ ਟਿਊਸ਼ਨ ਤੋਂ ਘਰ ਆ ਰਿਹਾ ਸੀ, ਇਸ ਦੌਰਾਨ ਇੱਕ ਨੌਜਵਾਨ ਜੋ ਉਸ ਦੇ ਦੋਹਤੇ ਨਾਲ ਸਕੂਲ ਵਿੱਚ ਪੜ੍ਹਦਾ ਹੈ, ਉਸ ਨੇ ਉਸਦੇ ਦੋਹਤੇ ਯੁਵਰਾਜ ਸਿੰਘ ਦਾ ਰਸਤਾ ਰੋਕ ਕੇ ਉਸ ਨਾਲ ਕੁੱਟਮਾਰ ਕੀਤੀ। ਯੁਵਰਾਜ ਵੱਲੋਂ ਮੋਬਾਈਲ ਰਾਹੀਂ ਸੁਚਨਾ ਮਿਲਣ ‘ਤੇ ਜਦੋਂ ਪਰਮਜੀਤ ਸਿੰਘ ਮੌਕੇ ‘ਤੇ ਪਹੁੰਚੇ ਤਾਂ ਉਹ ਨੌਜਵਾਨ ਗੁੱਸੇ ਵਿੱਚ ਆ ਗਿਆ ਅਤੇ ਘਰ ਆ ਕੇ ਵੇਖ ਲੈਣ ਦੀ ਧਮਕੀ ਦੇ ਗਿਆ।

Related Articles

Leave a Reply

Your email address will not be published. Required fields are marked *

Back to top button