Punjab

ਸਕੂਲ ਅਧਿਆਪਕਾਂ ਦੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਸਿਖਲਾਈ ਦਾ ਆਯੋਜਨ ਕੀਤਾ ਗਿਆ

ਬਾਲ ਕਿਸ਼ਨ

ਫਿਰੋਜ਼ਪੁਰ, 15 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਸਰਜਨ ਦਫ਼ਤਰ, ਫ਼ਿਰੋਜ਼ਪੁਰ ਵਿਖੇ ਸਕੂਲ ਅਧਿਆਪਕਾਂ ਦੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਸਿਖਲਾਈ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ ਇਕ ਰੋਜ਼ਾ ਟਰੇਨਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਮੌਜ਼ੂਦ ਸਨ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਡਾ. ਰਣਜੀਤ ਸਿੰਘ ਅਤੇ ਆਸ਼ੂ ਸ਼ਰਮਾ ਓਪਥਾਲਮਿਕ ਅਫ਼ਸਰ ਵੱਲੋ ਸਕੂਲੀ ਅਧਿਆਪਕਾਂ ਨੂੰ ਅੱਖਾ ਦੀ ਜਾਂਚ ਦੀ ਟਰੇਨਿੰਗ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲਾਂ ਵਿਚ ਬੱਚਿਆਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਅਤੇ ਘੱਟ ਨਜ਼ਰ ਦੀ ਜਾਂਚ ਕਰਨਾ ਅਤੇ ਉਨ੍ਹਾਂ ਦਾ ਜਲਦੀ ਇਲਾਜ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਦੀਆਂ ਸਕੂਲ ਸਿਹਤ ਟੀਮਾਂ ਪਹਿਲਾਂ ਹੀ ਸਕੂਲੀ ਬੱਚਿਆਂ ਦੀ ਅੱਖਾਂ ਦੀ ਜਾਂਚ ਕਰ ਰਹੀਆਂ ਹਨ। ਪਰ ਹੁਣ, ਇਸ ਸਬੰਧ ਵਿਚ ਸਕੂਲ ਅਧਿਆਪਕਾਂ ਨੂੰ ਵੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਘੱਟ ਨਜ਼ਰ ਵਾਲੇ ਬੱਚਿਆਂ ਦੀ ਪਛਾਣ ਕਰਕੇ ਸਮੇਂ ਸਿਰ ਇਲਾਜ ਕੀਤਾ ਜਾ ਸਕੇ ਅਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਕੋਆਰਡੀਨੇਟਰ ਅੰਕੁਸ਼ ਗਰੋਵਰ, ਸਾਰੇ ਨੇਤਰ ਅਧਿਕਾਰੀ ਅਤੇ ਮਾਸਟਰ ਟਰੇਨਰ ਅਧਿਆਪਕ ਮੌਜ਼ੂਦ ਸਨ।

Related Articles

Leave a Reply

Your email address will not be published. Required fields are marked *

Back to top button