Punjab

ਸਕੂਲ ਗਈ ਵਿਦਿਆਰਥਣ ਹੋਈ ਲਾਪਤਾ, ਕਈ ਦਿਨ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਕੋਈ ਸੂਚਨਾ; ਮੁਕੱਦਮਾ ਦਰਜ

ਲੁਧਿਆਣਾ, 2 ਮਈ- ਘਰ ਤੋਂ ਸਕੂਲ ਗਈ 12ਵੀਂ ਜਮਾਤ ਦੀ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਇਸ ਮਾਮਲੇ ਸੰਬੰਧੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸ਼ਹਿਰ ਦੇ ਇੱਕ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਸ ਦੀ 17 ਸਾਲ ਦੀ ਬੇਟੀ ਢੋਲੇਵਾਲ ਦੇ ਕੋਲ ਪੈਂਦੇ ਇੱਕ ਸਕੂਲ ਵਿੱਚ 12ਵੀਂ ਜਮਾਤ ਦੀ ਪੜ੍ਹਾਈ ਕਰ ਰਹੀ ਸੀ। 30 ਅਪ੍ਰੈਲ ਸਵੇਰੇ 7:30 ਵਜੇ ਉਹ ਹਰ ਰੋਜ਼ ਵਾਂਗ ਘਰ ਤੋਂ ਸਕੂਲ ਗਈ। ਦੁਪਹਿਰ ਤੱਕ ਜਦ ਲੜਕੀ ਘਰ ਨਾ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਨੇ ਉਸਨੂੰ ਲੱਭਣਾ ਸ਼ੁਰੂ ਕੀਤਾ। ਤਿੰਨ ਦਿਨਾਂ ਤੱਕ ਤਲਾਸ਼ ਕਰਨ ਦੇ ਬਾਵਜੂਦ ਲੜਕੀ ਸਬੰਧੀ ਕੋਈ ਸੂਚਨਾ ਨਹੀਂ ਮਿਲ ਸਕੀ। ਲੜਕੀ ਦੇ ਪਿਤਾ ਨੇ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਹੁਣ ਉਹਨਾਂ ਨੂੰ ਇੰਝ ਜਾਪਦਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਲੜਕੀ ਨੂੰ ਆਪਣੇ ਨਿੱਜੀ ਸਵਾਰਥ ਲਈ ਲੁਕਾ ਕੇ ਰੱਖਿਆ ਹੋਇਆ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅਣਪਛਾਤੇ ‘ਤੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button