Punjab

ਸਟੇਟ ਕਰਮਚਾਰੀ ਦਲ ਨੇ ਜਾਰੀ ਕੀਤਾ ਨਵੇਂ ਸਾਲ ਦਾ ਕੈਲੰਡਰ

ਫ਼ਿਰੋਜ਼ਪੁਰ 16 ਜਨਵਰੀ– ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਯੂਨੀਅਨ ਦਫਤਰ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਕਰਮਚਾਰੀ ਦਲ ਦੇ ਵੱਖ-ਵੱਖ ਕੈਟਾਗਰੀਆਂ ਦੇ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ 2025 ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਕੈਲੰਡਰ ਵਿੱਚ ਛੁੱਟੀਆਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਛੁੱਟੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਛਾਪੀਆਂ ਗਈਆਂ ਹਨ। ਮੀਟਿੰਗ ਵਿੱਚ ਬੁਲਾਰਿਆਂ ਨੇ ਇਹ ਵੀ ਸਰਕਾਰ ਤੋਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਰਹਿੰਦੀਆਂ ਮੰਹਿਗਾਈ ਭੱਤੇ ਦੀਆਂ ਕਿਸਤਾਂ ਰਿਲੀਜ਼ ਕੀਤੀਆਂ ਜਾਣ ਅਤੇ ਉਨ੍ਹਾਂ ਦਾ ਬਕਾਇਆ ਦਿੱਤਾ ਜਾਵੇ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਕ ਅਨੁਸਾਰ ਸੋਧੀ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਆਉਟਸੋਰਸ, ਕੰਟਰੈਕਟ ਬੇਸ ਤੇ ਲੱਗੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਮੀਟਿੰਗ ਵਿੱਚ ਬਲਬੀਰ ਸਿੰਘ ਕੰਬੋਜ਼ ਸਟੇਟ ਸੀਨੀਅਰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਰਣਵੀਰ ਸਿੰਘ ਕੁੱਕੂ, ਪਿਆਰਾ ਸਿੰਘ, ਕੇਵਲ ਸਿੰਘ, ਚੰਦਰ ਮੋਹਨ, ਗਿਆਨ ਸਿੰਘ ਜੋਸਨ, ਗੁਰਮੇਜ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਓਮ ਪ੍ਰਕਾਸ਼, ਜਗਸੀਰ ਸਿੰਘ ਸ਼ਾਮਲ ਹੋਏ।

Related Articles

Leave a Reply

Your email address will not be published. Required fields are marked *

Back to top button