
ਫਿਰੋਜ਼ਪੁਰ 17 ਫਰਵਰੀ (ਜਸਵਿੰਦਰ ਸਿੰਘ ਸੰਧੂ): ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਿਰੋਜਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜਪੁਰ ਵਿੱਚ ਯੂਨੀਅਨ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਆਗੂਆਂ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੀਤੇ ਗਏ ਫੈਸਲੇ ਵੀ ਨਿਖੇਧੀ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ 3 ਲੱਖ ਮੁਲਾਜ਼ਮ ਤੇ 3 ਲੱਖ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦਾ ਇਤਿਹਾਸਕ ਫੈਸਲਾ ਦੱਸਦੇ ਹੋਏ ਪ੍ਰਚਾਰਿਆ ਜਾ ਰਿਹਾ ਹੈ ਜੋ ਕਿ ਮੁਲਾਜ਼ਮਾ ਤੇ ਪੈਨਸ਼ਨਰਾ ਦੀ ਸੰਤੁਸ਼ਟੀ ਨਹੀਂ ਕਰਦਾ, ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਵੱਖ ਵੱਖ ਚਾਰ ਗਰੁੱਪਾਂ ਵਿੱਚ ਵੰਡ ਕੇ ਆਪਸ ਵਿੱਚ ਟਕਰਾ ਕਰਨ ਦਾ ਯਤਨ ਕੀਤਾ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਏ ਸਰਕਾਰ ਵੱਲੋਂ ਆਪਣੇ ਕਾਰਜਕਾਲ ਤੋਂ ਅੱਗੇ ਲੈ ਕੇ ਜਾਣਾ ਕਿਸੇ ਤਰ੍ਹਾਂ ਵੀ ਵਾਜਿਬ ਨਹੀਂ ਹੈ। ਆਗੂਆਂ ਨੇ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਏ ਯਕਮੁਸਤ ਦਿੱਤੇ ਜਾਣ । ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਕਿ ਯੂਨੀਅਨ ਵੱਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਦੇ ਭੋਗ 7 ਮਾਰਚ ਨੂੰ ਯੂਨੀਅਨ ਦਫਤਰ ਵਿਚ ਪਾਏ ਜਾਣਗੇ। ਇਸ ਮੀਟਿੰਗ ਵਿੱਚ ਸਟੇਟ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਕੰਬੋਜ਼, ਜੌਗਿਦਰ ਸਿੰਘ, ਕੇਵਲ ਸਿੰਘ, ਕਾਕਾ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਜੀਤ ਸਿੰਘ, ਜਸਪਾਲ ਸਿੰਘ, ਚੰਦਰ ਮੋਹਨ, ਦਰਸ਼ਨ ਸਿੰਘ, ਦਲਜੀਤ ਸਿੰਘ ਯਾਰੇਸਾਹਵਾਲਾ, ਬਲਵੀਰ ਸਿੰਘ ਗੋਖੀਵਾਲਾ, ਕਿਸ਼ਨ ਚੰਦ ਜਾਗੋਵਾਲੀਆ, ਰਾਜੇਸ਼ ਲਾਲ ਅਤੇ ਅਮਰੀਕ ਸਿੰਘ ਹਸੈਨੀਵਾਲਾ ਸ਼ਾਮਲ ਹੋਏ।



