Punjab

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਾਕੇ ਵਾਲਾ ਕੇ ਵਿਖੇ ਦਾਖਲਾ ਮੁਹਿੰਮ ਦਾ ਆਗਾਜ਼ ਕਰਦੇ ਹੋਏ ਮੁੱਖ ਮਹਿਮਾਨ ਅਤੇ ਸਕੂਲ ਸਟਾਫ।

ਫ਼ਿਰੋਜ਼ਪੁਰ, 21 ਮਾਰਚ (ਬਾਲ ਕਿਸ਼ਨ)– ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਕੋਮਲ ਅਰੋੜਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਦੀ ਯੋਗ ਅਗਵਾਈ ਵਿੱਚ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਾਕੇ ਵਾਲਾ ਕੇ ਵਿਖੇ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਮਿਲ ਰਹੀਆਂ ਸਰਕਾਰੀ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਸਮੇਂ ਬਲਾਕ ਜ਼ਿਲ੍ਹਾ ਸਿੱਖਿਆ ਅਫਸਰ ਰਾਜਨ ਨਰੂਲਾ ਨੇ ਸਾਰੇ ਹੀ ਐੱਚਟੀ ਅਤੇ ਸੀਐੱਚਟੀ ਸਾਹਿਬਾਨ, ਸਕੂਲ ਮੁਖੀ ਅਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਦਾਖਲਾ ਕਰਾਉਣ ਦੀ ਅਪੀਲ ਕੀਤੀਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਭ ਤਰ੍ਹਾਂ ਦੀਆਂ ਅਤਿ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਪੜ੍ਹ ਕੇ ਬਹੁਤ ਵੱਡੇ ਅਹੁਦਿਆਂ ’ਤੇ ਵੀ ਪਹੁੰਚੇ ਹਨ। ਉਨ੍ਹਾਂ ਕਿਹਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕਰੋ ਕਿ ਬੱਚਿਆਂ ਦੇ ਵਧੀਆ ਭਵਿੱਖ ਲਈ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ। ਇਸ ਸਮੇਂ ਸਟੇਜ ਦੀ ਭੂਮਿਕਾ ਗੁਰਮੀਤ ਸਿੰਘ ਹੈੱਡ ਟੀਚਰ ਸੋਢੇ ਵਾਲਾ ਵੱਲੋਂ ਨਿਭਾਈ ਗਈ। ਇਸ ਮੌਕੇ ਬਲਾਕ ਸਮੂਹ ਸੈਂਟਰ ਹੈੱਡ ਟੀਚਰ ਅੰਜੂ ਬਾਲਾ, ਕਵਲਬੀਰ ਸਿੰਘ, ਮਨਜਿੰਦਰ ਕੌਰ, ਨਤਾਸ਼ਾ ਚੌਧਰੀ, ਪਰਮਿੰਦਰਜੀਤ ਕੌਰ, ਰਾਧਿਕਾ, ਅਨਕੂਲ ਪੰਛੀ ਨੋਡਲ ਅਫਸਰ ਸੈਕੰਡਰੀ, ਜਸਬੀਰ ਕੌਰ, ਮਨਦੀਪ ਘਈ, ਅਵਤਾਰ ਸਿੰਘ ਪੁਰੀ, ਮਹਿੰਦਰ ਸਿੰਘ ਸ਼ੈਲੀ, ਸਕੂਲ ਮੁਖੀ ਅਤੇ ਅਧਿਆਪਕ ਅਤੇ ਦਫਤਰੀ ਸਟਾਫ ਬਲਾਕ ਫ਼ਿਰੋਜ਼ਪੁਰ-2 ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button