
ਫ਼ਿਰੋਜ਼ਪੁਰ 19 ਮਾਰਚ (ਬਾਲ ਕਿਸ਼ਨ)– ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੱਗਰਾ ਸਿੱਖਿਆ ਅਭਿਆਨ ਅਧੀਨ, ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਅਤੇ ਡਾ.ਸਤਿੰਦਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਨੌਵੀਂ ਤੋਂ ਬਾਰਵੀਂ ਜਮਾਤ ਦੇ ਐੱਨਐੱਸਕਿਊਐੱਫ ਵੋਕੇਸ਼ਨਲ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ। ਇਸ ਮੌਕੇ ਬੋਲਦਿਆਂ ਮੁਨੀਲਾ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੀ ਸਰਬਪੱਖੀ ਸ਼ਖਸ਼ੀਅਤ ਨੂੰ ਉਭਾਰਦੇ ਹਨ । ਇਸ ਮੌਕੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਨਰ ਮੁਕਾਬਲੇ ਵਿਭਾਗੀ ਹੁਕਮਾਂ ਤਹਿਤ ਕਰਵਾਏ ਜਾ ਰਹੇ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਅੰਦਰ ਸਾਰਥਕ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਨੂੰ ਨਿਖਾਰਦੇ ਹਨ। ਇਸ ਮੌਕੇ ਤੇ 50 ਤੋਂ ਵੱਧ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ। ਅਸ਼ਵਿੰਦਰ ਸਿੰਘ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਦੇਣ ਵਿੱਚ ਸਹਾਈ ਹੁੰਦੇ ਹਨ। ਇਸ ਮੌਕੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਰਜਨੀ ਜੱਗਾ ਨੇ ਬਾਖੂਬੀ ਨਿਭਾਈ। ਅਨੂ, ਰਜਨੀ ਕਪੂਰ, ਕਮਲੇਸ਼, ਮਨਦੀਪ ਕੌਰ ਨੇ ਸਹਿਯੋਗ ਦਿੱਤਾ। ਅਮਨਪ੍ਰੀਤ ਕੌਰ, ਤਬਿੰਦਾ, ਪਰਮਜੀਤ ਕੌਰ ਨੇ ਰਜਿਸਟ੍ਰੇਸ਼ਨ ਦੀ ਡਿਊਟੀ ਨਿਭਾਈ। ਇਸ ਮੌਕੇ ਰਿਤੂ ਗਲਹੋਤਰਾ, ਚੰਚਲ ਅਤੇ ਸੰਦੀਪ ਗਲਹੋਤਰਾ ਹਾਜ਼ਰ ਸਨ।



