Punjab

ਸਰਪੰਚੀ ਦੀਆਂ ਵੋਟਾਂ ਨੂੰ ਲੈ ਕੇ ਪਾਰਟੀ ਬਾਜ਼ੀ, ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਨਾਮਜ਼ਦ

ਬਾਲ ਕਿਸ਼ਨ

ਫਿਰੋਜ਼ਪੁਰ, 11 ਜੂਨ : ਮਮਦੋਟ ਦੇ ਅਧੀਨ ਆਉਂਦੇ ਪਿੰਡ ਕਾਲੂ ਅਰਾਈਂ ਹਿਠਾੜ ਵਿਖੇ ਸਰਪੰਚੀ ਦੀਆਂ ਚੋਣਾਂ ਦੀ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ 115 (2), 91 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਤਨਾਮ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਕਾਲੂ ਅਰਾਈਂ ਹਿਠਾੜ ਨੇ ਦੱਸਿਆ ਕਿ ਉਸ ਦਾ ਭਰਾ ਮਲਕੀਤ ਸਿੰਘ ਤੇ ਉਹ ਆਪਣੇ ਖੇਤ ਵਿਚ ਝੋਨਾ ਲਾਉਣ ਲਈ ਰਿਫੱਡ (ਕੱਦੂ) ਕਰ ਰਹੇ ਸੀ ਤਾਂ ਜੋ ਨਾਲ ਦੀ ਲੱਗਦੀ ਜ਼ਮੀਨ ਦਾ ਮਾਲਕ ਪ੍ਰਕਾਸ਼ ਸਿੰਘ ਨੇ ਖੇਤ ਵਿਚੋਂ ਰਿਫੱਡ ਮਾਰਨ ਤੋਂ ਰੋਕਿਆ ਤੇ ਮਾੜਾ ਚੰਗਾ, ਗਾਲੀ ਗਲੋਚ ਕਰਨ ਤੋਂ ਬਾਅਦ ਆਪਣੇ ਘਰ ਚਲਿਆ ਗਿਆ।ਸਤਨਾਮ ਸਿੰਘ ਨੇ ਦੱਸਿਆ ਕਿ ਥੋੜ੍ਹੀ ਦੇਰ ਬਾਅਦ ਉਹ ਆਪਣੇ ਭਰਾ ਕੁਲਦੀਪ ਸਿੰਘ ਨਾਲ ਆਪਣੇ ਘਰ ਨੂੰ ਜਾ ਰਹੇ ਸੀ ਤਾਂ ਰਸਤੇ ਵਿਚ ਦੋਸ਼ੀਅਨ ਪ੍ਰੀਤਮ ਸਿੰਘ ਪੁੱਤਰ ਜਗੀਰ ਸਿੰਘ, ਰਾਜ ਸਿੰਘ ਪੁੱਤਰ ਅਜੀਤ ਸਿੰਘ, ਮਲਕੀਤ ਸਿੰਘ ਪੁੱਤਰ ਜਗੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ, ਪਰਮਜੀਤ ਸਿੰਘ ਉਰਫ ਕਰਮਾ ਪੁੱਤਰ ਬਗੀਚਾ ਸਿੰਘ, ਪ੍ਰਕਾਸ਼ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਚਿਮਨ ਸਿੰਘ ਵਾਸੀਅਨ ਕਾਲੂ ਅਰਾਈਂ ਹਿਠਾੜ ਨੇ ਰੋਕ ਕੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ। ਰੰਜ਼ਿਸ਼ ਇਹ ਹੈ ਕਿ ਪਿੰਡ ਦੀ ਸਰਪੰਚੀ ਦੀਆਂ ਵੋਟਾਂ ਨੂੰ ਲੈ ਕੇ ਪਾਰਟੀ ਬਾਜ਼ੀ ਹੈ, ਇਸੇ ਰੰਜ਼ਿਸ਼ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button