Punjab

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਾਦਸਿਆਂ ਤੋਂ ਬਚਾਉਣ ਲਈ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਵੱਖ ਵੱਖ ਵਹੀਕਲਾਂ ’ਤੇ ਲਗਾਏ ਰਿਫਲੈਕਟਰ

ਫ਼ਿਰੋਜ਼ਪੁਰ, 18 ਜਨਵਰੀ (ਬਾਲ ਕਿਸ਼ਨ)– ਉੱਘੇ ਸਮਾਜ ਸੇਵੀ ਡਾਕਟਰ ਐੱਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਏਐੱਸਆਈ ਰਮਨਦੀਪ ਸਿੰਘ ਅਤੇ ਟਰੈਫਿਕ ਪੁਲਿਸ ਫਿਰੋਜ਼ਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਵੱਖ ਵੱਖ ਵਹੀਕਲਾਂ ’ਤੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਸਿਟੀ ਅਤੇ ਛਾਉਣੀ ਦੇ ਸਰਕਲ ਇੰਚਾਰਜ਼ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਦੇ ਇਸਤਰੀ ਵਿੰਗ ਦੇ ਇੰਚਾਰਜ਼ ਤਲਵਿੰਦਰ ਕੌਰ ਅਤੇ ਰਣਧੀਰ ਜੋਸ਼ੀ ਨੇ ਦੱਸਿਆ ਕਿ ਧੁੰਦ ਦੇ ਮੌਸਮ ਦੌਰਾਨਅਕਸਰ ਹੀ ਐਕਸੀਡੈਂਟ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਕੀਮਤੀ ਜਾਨਾਂ ਨੂੰ ਬਚਾਉਣ ਲਈ ਵੱਡੀ ਤਾਦਾਦ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਰਿਫਲੈਕਟਰ ਲਗਾਏ ਜਾ ਰਹੇ ਹਨ। ਏਐੱਸਆਈ ਰਮਨਦੀਪ ਸਿੰਘ, ਟਰੈਫਿਕ ਪੁਲਿਸ ਫਿਰੋਜ਼ਪੁਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਸ਼ਹੀਦ ਉੱਧਮ ਸਿੰਘ ਚੌਕ ਸਿਟੀ ਫਿਰੋਜ਼ਪੁਰ ਵਿੱਚ ਵੱਖ ਵੱਖ ਵਾਹਨਾਂ ਉੱਪਰ ਰਿਫਲੈਕਟਰ ਲਗਾਏ ਗਏ ਅਤੇ ਟਰੱਸਟ ਦੀ ਟੀਮ ਵੱਲੋਂ ਦੱਸਿਆ ਗਿਆ ਕਿ ਡਾਕਟਰ ਐੱਸਪੀ ਸਿੰਘ ਓਬਰਾਏ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਅਤੇ ਇਹ ਰਿਫਲੈਕਟਰ ਪੰਜਾਬ ਅਤੇ ਹੋਰ ਸਟੇਟਾਂ ਜਿਥੇ ਜਿੱਥੇ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ ਉੱਥੇ ਵੱਡੀ ਗਿਣਤੀ ਵਿੱਚ ਲਗਾਏ ਜਾ ਰਹੇ ਹਨ। ਇਸ ਮੌਕੇ ਟਰੈਫਿਕ ਪੁਲਿਸ ਫ਼ਿਰੋਜ਼ਪੁਰ, ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਰਣਧੀਰ ਜੋਸ਼ੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button